ਦ ਐਡੀਟਰ ਨਿਊਜ਼, ਨਵੀਂ ਦਿੱਲੀ —– ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਤੱਕ ਜ਼ਮਾਨਤ ‘ਤੇ ਰੋਕ ਲਾ ਦਿੱਤੀ ਹੈ।
ਈਡੀ ਨੇ ਕੇਜਰੀਵਾਲ ਦੀ ਜ਼ਮਾਨਤ ‘ਤੇ ਰਿਹਾਈ ਦੇ ਹੁਕਮ ਨੂੰ ਦਿੱਲੀ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਈਡੀ ਨੇ ਆਪਣੇ ਐੱਸਐੱਲਪੀ ‘ਚ ਕਿਹਾ ਹੈ ਕਿ ਜਾਂਚ ਦੇ ਅਹਿਮ ਪੜਾਅ ‘ਤੇ ਕੇਜਰੀਵਾਲ ਨੂੰ ਰਿਹਾਅ ਕਰਨ ਨਾਲ ਜਾਂਚ ਪ੍ਰਭਾਵਿਤ ਹੋਵੇਗੀ ਕਿਉਂਕਿ ਕੇਜਰੀਵਾਲ ਮੁੱਖ ਮੰਤਰੀ ਵਰਗੇ ਅਹਿਮ ਅਹੁਦੇ ‘ਤੇ ਹਨ।
ਇਸ ‘ਤੇ ਹਾਈਕੋਰਟ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਉਸ ਦਲੀਲ ਨੂੰ ਰੱਦ ਕਰ ਦਿੱਤਾ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਪਟੀਸ਼ਨ ‘ਤੇ ਛੇਤੀ ਸੁਣਵਾਈ ਦੀ ਲੋੜ ਨਹੀਂ ਹੈ। ਇਸ ਦੌਰਾਨ ਜਸਟਿਸ ਸੁਧੀਰ ਜੈਨ ਨੇ ਕਿਹਾ ਕਿ ਜਦੋਂ ਤੱਕ ਹਾਈ ਕੋਰਟ ਵਿੱਚ ਸੁਣਵਾਈ ਪੈਂਡਿੰਗ ਹੈ, ਹੇਠਲੀ ਅਦਾਲਤ ਦਾ ਹੁਕਮ ਲਾਗੂ ਨਹੀਂ ਹੋਵੇਗਾ।
ਦਰਅਸਲ, ਕੇਜਰੀਵਾਲ ਨੂੰ ਇਕ ਦਿਨ ਪਹਿਲਾਂ ਵੀਰਵਾਰ ਨੂੰ ਹੀ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ, ਜਿਸ ਦੇ ਖਿਲਾਫ ਈਡੀ ਨੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਤੁਹਾਨੂੰ ਦੱਸ ਦੇਈਏ ਕਿ ਜਸਟਿਸ ਸੁਧੀਰ ਕੁਮਾਰ ਜੈਨ ਅਤੇ ਰਵਿੰਦਰ ਡੁਡੇਜਾ ਦੀ ਵੈਕੇਸ਼ਨ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਈਡੀ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਸਾਨੂੰ ਹੇਠਲੀ ਅਦਾਲਤ ਵਿੱਚ ਕੇਸ ਦੀ ਬਹਿਸ ਕਰਨ ਲਈ ਲੋੜੀਂਦਾ ਸਮਾਂ ਨਹੀਂ ਦਿੱਤਾ ਗਿਆ।