-ਜਲਦ ਹੀ ਪਾਰਟੀ ਵੱਲੋਂ ਸਾਰੇ ਵਾਰਡਾਂ ਵਿਚ ਮੀਟਿੰਗਾਂ ਦਾ ਦੌਰ ਕੀਤਾ ਜਾਵੇਗਾ ਸ਼ੁਰੂ
ਦਾ ਐਡੀਟਰ ਬਿਊਰੋ, ਹੁਸ਼ਿਆਰਪੁਰ। ਭਾਜਪਾ ਤੋਂ ਵੱਖ ਹੋਣ ਪਿੱਛੋ ਨਗਰ ਨਿਗਮ ਦੀਆਂ ਚੋਣਾ ਇਕੱਲੇ ਤੌਰ ‘ਤੇ ਲੜਨ ਲਈ ਅਕਾਲੀ ਦਲ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਇਸ ਸਬੰਧੀ ਬਕਾਇਦਾ ਤੌਰ ‘ਤੇ ਪਾਰਟੀ ਲੀਡਰਸ਼ਿਪ ਤੇ ਵਰਕਰਾਂ ਦੀ ਇਕ ਮੀਟਿੰਗ ਜਲਦ ਕੀਤੀ ਜਾ ਰਹੀ ਹੈ ਤਾਂ ਜੋ ਹੁਸ਼ਿਆਰਪੁਰ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਦੇ ਨਾਂ ‘ਤੇ ਸਭ ਦੀ ਸਹਿਮਤੀ ਨਾਲ ਫੈਸਲਾ ਲੈਣ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਸਕੇ, ਇਹ ਜਾਣਕਾਰੀ ਅਕਾਲੀ ਦਲ ਦੇ ਜਿਲਾਂ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਦਿੱਤੀ ਗਈ। ਉਨਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਪੂਰੇ ਦਮਖਮ ਨਾਲ ਸਾਰੀਆਂ ਸੀਟਾਂ ‘ਤੇ ਚੋਣ ਲੜੇਗਾ ਤੇ ਜਿੱਤ ਵੀ ਪ੍ਰਾਪਤ ਕਰੇਗਾ। ਲਾਲੀ ਬਾਜਵਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨਿਗਮ ਦੇ ਸਾਰੇ 50 ਵਾਰਡਾਂ ਵਿਚ ਅਕਾਲੀ ਦਲ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਲੋਕਾਂ ਤੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਕਿੰਨੇ ਫੰਡ ਸ਼ਹਿਰ ਦੇ ਵਿਕਾਸ ਲਈ ਸਾਡੀ ਸਰਕਾਰ ਨੇ ਜਾਰੀ ਕੀਤੇ। ਉਨਾਂ ਕਿਹਾ ਕਿ ਅਕਾਲੀ ਦਲ ਪੂਰੀ ਤਰਾਂ ਲਾਮਬੰਦ ਹੈ ਤੇ ਇਹੀ ਕਾਰਨ ਹੈ ਕਿ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ। ਉਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ਸਰਕਾਰ ਵੱਲੋਂ ਸੂਬੇ ਵਿਚ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ ਲੇਕਿਨ ਮੌਜੂਦਾ ਕਾਂਗਰਸ ਸਰਕਾਰ ਵਿਕਾਸ ਕਰਨ ਵਿਚ ਬੁਰੀ ਤਰਾਂ ਫੇਲ ਸਾਬਿਤ ਹੋਈ ਹੈ। ਉਨਾਂ ਕਿਹਾ ਕਿ ਦੂਸਰੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਸਿਰਫ ਕਿਸਾਨੀ ਨੂੰ ਤਬਾਹ ਕਰਨ ਦਾ ਰਸਤਾ ਹੀ ਨਹੀਂ ਬਣਾਇਆ ਸਗੋਂ ਇਸ ਦੇ ਨਾਲ-ਨਾਲ ਕਿਸਾਨਾਂ ਨਾਲ ਜੁੜੇ ਆੜਤੀ ਵਰਗ ਤੇ ਵਪਾਰੀਆਂ ਸਮੇਤ ਦੁਕਾਨਦਾਰਾਂ ਨੂੰ ਵੀ ਵੱਡੀ ਸੱਟ ਮਾਰੀ ਹੈ ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿਚ ਦੇਖਣ ਨੂੰ ਮਿਲਣਗੇ। ਉਨਾਂ ਕਿਹਾ ਕਿ ਇਸੇ ਕਾਰਨ ਹਰ ਵਰਗ ਦੇ ਲੋਕ ਭਾਜਪਾ ਤੇ ਕਾਂਗਰਸ ਤੋਂ ਦੁੱਖੀ ਹਨ ਤੇ ਇਕ ਵੱਡੀ ਆਸ ਦੀ ਨਜਰ ਨਾਲ ਅਕਾਲੀ ਦਲ ਵੱਲ ਵੇਖ ਰਹੇ ਹਨ, ਜਿਸ ਨੂੰ ਅਕਾਲੀ ਦਲ ਵੱਲੋਂ ਪੂਰਾ ਵੀ ਕੀਤਾ ਜਾਵੇਗਾ।
ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਪੂਰੀ ਤਰਾਂ ਤਿਆਰ-ਲਾਲੀ ਬਾਜਵਾ