-ਹੁਸ਼ਿਆਰਪੁਰ। ਜਿਲਾਂ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤਹਿਤ ਪੈਂਦੇ ਪਿੰਡ ਫਾਂਬੜਾ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਪਿੱਛੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜਿਮ ਮੌਕੇ ‘ਤੇ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਇਹ ਪਿੰਡ ਹੁਸ਼ਿਆਰਪੁਰ-ਦਸੂਹਾ ਮੁੱਖ ਮਾਰਗ ‘ਤੇ ਪੈਂਦੇ ਅੱਡਾ ਭੂੰਗਾ ਤੋਂ ਮਹਿਜ ਇਕ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਚ ਇਹ ਘਟਨਾ ਵਾਪਰੀ ਹੈ, ਜਿਸ ਦਾ ਪਤਾ ਤਦ ਚੱਲਿਆ ਜਦੋਂ ਇਕ ਪਿੰਡ ਵਾਸੀ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਦੇ ਦਰਵਾਜੇ ਖੁੱਲੇ ਹੋਣ ਪਿੱਛੋ ਗੁਰਦੁਆਰਾ ਸਾਹਿਬ ਦੇ ਅੰਦਰ ਗਿਆ ਤੇ ਅੰਦਰ ਦੇਖਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੱਤ ਪੰਨਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ, ਜਿਸ ਪਿੱਛੋ ਉਸ ਵਿਅਕਤੀ ਨੇ ਇਸ ਦੀ ਜਾਣਕਾਰੀ ਪਿੰਡ ਦੀ ਪੰਚਾਇਤ ਤੇ ਪੁਲਿਸ ਨੂੰ ਦਿੱਤੀ ਤੇ ਉਪਰੰਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਜਿੱਥੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉੱਥੇ ਹੀ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਜਦੀਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਘੋਖ ਪੜਤਾਲ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਇਸ ਸਮੇਂ ਪੂਰੀ ਦੁਨੀਆ ਵਿਚ ਸਿੱਖ ਸੰਗਤ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ ਤੇ ਐਨ ਇਸੇ ਮੌਕੇ ਬੇਅਦਬੀ ਦੀ ਇਸ ਘਿਨਾਉਣੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਕਾਰਨ ਸਿੱਖ ਸੰਗਤ ਦੇ ਮਨਾਂ ਵਿਚ ਰੋਸ ਦੀ ਲਹਿਰ ਹੈ।
ਐਸ.ਪੀ.(ਡੀ) ਰਵਿੰਦਰ ਸਿੰਘ ਸੰਧੂ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਇਕ ਸ਼ੱਕੀ ਮੁਲਜਿਮ ਲਵਲੀ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ , ਜਿਸ ਦੀ ਉਮਰ 12 ਸਾਲ ਦੇ ਕਰੀਬ ਹੈ ਤੇ ਉਸ ਤੋਂ ਪੁੱਛਗਿੱਛ ਜਾਰੀ ਹੈ ਤੇ ਇਹ ਮਾਮਲਾ ਜਲਦ ਹੀ ਹੱਲ ਕਰ ਲਿਆ ਜਾਵੇਗਾ
ਹੁਸ਼ਿਆਰਪੁਰ ਦੇ ਪਿੰਡ ਫਾਂਬੜਾ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ -ਸ਼ੱਕੀ ਮੁਲਜਿਮ ਪੁਲਿਸ ਨੇ ਕੀਤਾ ਗ੍ਰਿਫਤਾਰ