ਹੁਸ਼ਿਆਰਪੁਰ। ਕਿਸਾਨ ਜਥੇਬੰਦੀਆਂ ਦੇ ਝੰਡੇ ਹੇਠ ਜਿਲਾਂ ਅਕਾਲੀ ਦਲ ਵੱਲੋਂ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਕਿਸਾਨੀ ਬਿੱਲਾਂ ਦੇ ਵਿਰੋਧ ਵਿਚ ਰੋਸ ਮਾਰਚ ਕੱਢਿਆ ਗਿਆ ਜੋ ਕਿ ਵੱਖ-ਵੱਖ ਬਜਾਰਾਂ ਵਿਚੋ ਦੀ ਨਿਕਲਦਾ ਹੋਇਆ ਆਖਿਰ ਬਜਵਾੜਾ ਚੌਂਕ ਵਿਚ ਜਾ ਕੇ ਸਮਾਪਤ ਹੋਇਆ, ਇਸ ਦੌਰਾਨ ਅਕਾਲੀ ਵਰਕਰਾਂ ਵੱਲੋਂ ਸਥਾਨਕ ਰੇਲਵੇ ਰੋਡ ‘ਤੇ ਪੈਂਦੇ ਭਾਜਪਾ ਦੇ ਜਿਲਾਂ ਦਫਤਰ ਦੇ ਸਾਹਮਣੇ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਦਰਦ ਨੂੰ ਸਮਝਣ ਵਿਚ ਨਾਕਾਮ ਰਹੀ ਹੈ ਤੇ ਇਹੀ ਕਾਰਨ ਹੈ ਕਿ ਪੰਜਾਬ-ਹਰਿਆਣੇ ਸਮੇਤ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਮਨਵਾਉਣ ਲਈ ਲੜਾਈ ਲੜ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੀ ਭਾਜਪਾ ਲੀਡਰਸ਼ਿਪ ਵੀ ਇਸ ਮਾਮਲੇ ਵਿਚ ਬੁਰੀ ਤਰਾਂ ਫੇਲ ਸਾਬਿਤ ਹੋਈ ਹੈ ਜੋ ਕਿ ਆਪਣੀ ਕੇਂਦਰ ਦੀ ਲੀਡਰਸ਼ਿਪ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਜਾਇਜ ਮੰਗਾਂ ਪ੍ਰਤੀ ਸਟੀਕ ਜਾਣਕਾਰੀ ਨਹੀਂ ਦੇ ਸਕੀ। ਉਨਾਂ ਕਿਹਾ ਕਿ ਭਾਜਪਾ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਦੇਸ਼ ਦੇ ਅੰਨਦਾਤੇ ਦਾ ਮਾਮਲਾ ਸਲੀਕੇ ਨਾਲ ਸਲਝਾਉਣਾ ਚਾਹੀਦਾ ਹੈ। ਲਾਲੀ ਬਾਜਵਾ ਨੇ ਕਿਹਾ ਕਿ ਇਸ ਘੋਲ ਵਿਚ ਅਕਾਲੀ ਦਲ ਕਿਸਾਨ ਜਥੇਬੰਦੀਆਂ ਦੇ ਝੰਡੇ ਹੇਠ ਹੀ ਲੜਾਈ ਲੜਦਾ ਰਹੇਗਾ ਤੇ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਤਦ ਤੱਕ ਇਹ ਲੜਾਈ ਇਸੇ ਤਰਾਂ ਜਾਰੀ ਰਹੇਗੀ। ਇਸ ਮੌਕੇ ਉਕਾਂਰ ਸਿੰਘ ਗੋਲਡੀ, ਗੁਰਵਿੰਦਰ ਸਿੰਘ ਆਹਲੂਵਾਲੀਆ, ਸਤਵਿੰਦਰ ਸਿੰਘ ਆਹਲੂਵਾਲੀਆ, ਅਜੇ ਕੁਮਾਰ ਜੌਨੀ, ਪ੍ਰਭਪਾਲ ਸਿੰਘ ਬਾਜਵਾ, ਕੁਲਦੀਪ ਸਿੰਘ ਬੱਬੂ ਬਜਵਾੜਾ, ਜਪਿੰਦਰ ਅਟਵਾਲ, ਅਮਰਪਾਲ ਸਿੰਘ ਸੋਨੀ ਨਿਆੜਾ, ਗੁਰਪ੍ਰੀਤ ਕੋਹਲੀ, ਮਨਦੀਪ ਸਿੰਘ ਜਸਵਾਲ, ਮਨਪ੍ਰੀਤ ਸਿੰਘ ਖਾਲਸਾ, , ਰਵਿੰਦਰਪਾਲ ਸਿੰਘ ਮਿੰਟੂ, ਸੋਮ ਨਾਥ, ਮਦਨ ਸਿੰਘ ਆਦਿ ਹਾਜਰ ਸਨ।
ਕਿਸਾਨੀ ਬਿੱਲਾਂ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਰੋਸ ਮਾਰਚ ਕੱਢਿਆ ਗਿਆ