-ਪੁਰਾਤਨ ਪੁਸਤਕਾਂ ਵਾਚ ਕੇ ਮੁੜ ਛਾਪੀਆਂ ਜਾਣਗੀਆਂ, ਸਲਾਹਕਾਰ ਕਮੇਟੀ ਦਾ ਹੋਵੇਗਾ ਗਠਨ
ਅੰਮਿ੍ਰਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ, ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਤ ਕੀਤੇ ਜਾਣਗੇ, ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਬੁੱਧੀਜੀਵੀਆਂ ਨਾਲ ਵਿਸ਼ੇਸ਼ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਪੁਰਾਤਨ ਕਿਤਾਬਾਂ ਦੀ ਪੁਨਰ ਪ੍ਰਕਾਸ਼ਨਾ ਅਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਸਬੰਧੀ ਸਿੱਖ ਬੁੱਧੀਜੀਵੀਆਂ ਨੇ ਵਡਮੁੱਲੇ ਵਿਚਾਰ ਦਿੱਤੇ ਹਨ, ਜਿਨਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਦੀਆਂ ਤਰਜੀਹਾਂ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿੱਖੀ ਪ੍ਰਚਾਰ ਕਰਨਾ ਹੈ। ਮੌਜੂਦਾ ਸਮੇਂ ਬਹੁਤ ਸਾਰੀਆਂ ਪ੍ਰਕਾਸ਼ਨਾਵਾਂ ਦੀ ਮੁੜ ਛਪਾਈ ਕਰਨਯੋਗ ਹੈ, ਜਿਸ ਲਈ ਬੁੱਧੀਜੀਵੀਆਂ ਵੱਲੋਂ ਦਿੱਤੀ ਗਈ ਮੁਲਵਾਨ ਰਾਏ ਅਨੁਸਾਰ ਕਾਰਜ ਕੀਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀਆਂ ਕਿਤਾਬਾਂ ਛਾਪੀਆਂ ਜਾਣਗੀਆਂ, ਉਨਾਂ ਨੂੰ ਡਿਜ਼ੀਟਲ ਰੂਪ ਵਿਚ ਵੈੱਬਸਾਈਟ ’ਤੇ ਵੀ ਪਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਪਾਠਕਾਂ ਤੱਕ ਪੁੱਜ ਸਕਣ। ਉਨਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਨੂੰ ਨਵੇਂ ਰੂਪ ਵਿਚ ਤਿਆਰ ਕੀਤਾ ਜਾ ਰਿਹਾ ਹੈ, ਜਿਸ ’ਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਇਤਿਹਾਸ ਨੂੰ ਵੀ ਛਾਇਆ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਕਾਰਜਾਂ ਨੂੰ ਨਤੀਜਾ ਮੁਖੀ ਬਨਾਉਣ ਲਈ ਧਾਰਮਿਕ ਸਲਾਹਕਾਰ ਕਮੇਟੀ ਦਾ ਵੀ ਗਠਨ ਕਰੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੇਂਦਰ ਖੋਲਣ ਦੀ ਯੋਜਨਾ ਹੈ। ਇਹ ਕੇਂਦਰ ਆਈਏਐਸ, ਆਈਪੀਐਸ ਤੇ ਪੀਸੀਐਸ ਆਦਿ ਪ੍ਰੀਖਿਆਵਾਂ ਲਈ ਸਿੱਖ ਵਿਦਿਆਰਥੀਆਂ ਨੂੰ ਤਿਆਰ ਕਰੇਗਾ। ਉਨਾਂ ਦੱਸਿਆ ਕਿ ਇਸ ਸਬੰਧ ਵਿਚ ਯੋਗਦਾਨ ਪਾਉਣ ਲਈ ਕਈ ਸਿੱਖਾਂ ਨੇ ਪੇਸ਼ਕਸ਼ ਕੀਤੀ ਹੈ ਅਤੇ ਜਲਦ ਹੀ ਇਸ ਬਾਰੇ ਵੀ ਫੈਸਲਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪ੍ਰਚਾਰਕ ਅਤੇ ਰਾਗੀ ਤਿਆਰ ਕਰਨ ਲਈ ਚੱਲ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਧਾਰਮਿਕ ਸੰਸਥਾਵਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ। ਇਸ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਧਾਰਮਿਕ ਕੋਰਸਾਂ ਦੇ ਨਾਲ-ਨਾਲ ਬੀਏ ਅਤੇ ਐਮਏ ਪੱਧਰ ਤੱਕ ਦੀ ਪੜਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਯੂਨੀਵਰਸਿਟਰੀਆਂ ਦੇ ਸਿੱਖ ਖੋਜਾਰਥੀਆਂ ਨੂੰ ਸ਼੍ਰੋਮਣੀ ਕਮੇਟੀ ਰਫਰੈਂਸ਼ਰ ਕੋਰਸ ਲਗਾ ਕੇ ਦੇਸ਼ ਵਿਦੇਸ਼ ਅੰਦਰ ਸਿੱਖੀ ਪ੍ਰਚਾਰ ਲਈ ਭੇਜੇਗੀ। ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਸਾਬਕਾ ਵੀ.ਸੀ. ਡਾ. ਐਸ.ਪੀ. ਸਿੰਘ, ਡਾ. ਇੰਦਰਜੀਤ ਗੋਗੋਆਣੀ, ਡਾ. ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਸ. ਪਿ੍ਰਥੀ ਸਿੰਘ, ਸ. ਗੁਰਚਰਨ ਸਿੰਘ, ਡਾ. ਦਲਵਿੰਦਰ ਸਿੰਘ ਗਰੇਵਾਲ, ਪਿ੍ਰੰਸੀਪਲ ਮਹਿਲ ਸਿੰਘ, ਡਾ. ਆਸਾ ਸਿੰਘ ਘੁੰਮਣ, ਡਾ. ਬਲਵੰਤ ਸਿੰਘ ਮੱਲੀ, ਡਾ. ਸਵਿੰਦਰ ਸਿੰਘ, ਸ. ਭਗਵਾਨ ਸਿੰਘ ਜੌਹਲ, ਸ. ਤਲਵਿੰਦਰ ਸਿੰਘ ਬੁੱਟਰ, ਡਾ. ਧਰਮ ਸਿੰਘ, ਡਾ. ਕੁਲਵਿੰਦਰ ਸਿੰਘ ਬਾਜਵਾ, ਸ. ਨਵਤੇਜ ਸਿੰਘ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਅਜੀਤ ਸਿੰਘ, ਪਿ੍ਰੰ: ਮਨਜੀਤ ਕੌਰ, ਸ. ਸੁਰਿੰਦਰ ਸਿੰਘ ਨਿਮਾਣਾ, ਡਾ. ਅਮਰਜੀਤ ਕੌਰ, ਸ. ਜਗਦੀਪ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਡਾ. ਸਤਿੰਦਰ ਸਿੰਘ, ਐਡਵੋਕੇਟ ਸੁਖਬੀਰ ਸਿੰਘ, ਡਾ. ਪਰਮਜੀਤ ਸਿੰਘ ਮਾਨਸਾ, ਡਾ. ਪ੍ਰਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜੂਦ ਸਨ।
-ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ-ਬੀਬੀ ਜਗੀਰ ਕੌਰ