ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਸਥਿਤ ਸਮਰਫੀਲਡ ਸਕੂਲ ਨੂੰ ਧਮਕੀ ਭਰਿਆ ਮੇਲ ਮਿਲਿਆ ਹੈ। ਇਸ ਮੇਲ ਵਿੱਚ ਸਕੂਲ ਵਿੱਚ ਬੰਬ ਰੱਖੇ ਜਾਣ ਦੀ ਧਮਕੀ ਦਿੱਤੀ ਗਈ ਹੈ।
ਇਹ ਈਮੇਲ ਦੁਪਹਿਰ 12.30 ਵਜੇ ਭੇਜੀ ਗਈ ਸੀ। ਪਰ ਜਦੋਂ ਸਕੂਲ ਪ੍ਰਸ਼ਾਸਨ ਨੇ ਸ਼ੁੱਕਰਵਾਰ ਸਵੇਰੇ 8.30 ਵਜੇ ਈਮੇਲ ਦੇਖੀ ਤਾਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਤੁਰੰਤ ਹਰਕਤ ‘ਚ ਆਈ ਅਤੇ ਸਕੂਲ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਮੁਤਾਬਕ ਸਕੂਲ ਵਿੱਚ ਬੰਬ ਰੱਖਣ ਦੀ ਇਹ ਧਮਕੀ ਇੱਕ ਫਰਜ਼ੀ ਜਾਪਦੀ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।