ਪਟਿਆਲਾ-ਵਿਰਾਸਤੀ ਸ਼ਹਿਰ ਪਟਿਆਲਾ ਦੇ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਅਤੇ ਸ਼ਹਿਰ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਟਿਆਲਵੀਆਂ ਨੂੰ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਅਹਿਮ ਤੋਹਫ਼ਾ ਦਿੰਦੇ ਹੋਏ 213.37ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਡਿਜੀਟਲੀ ਆਗਾਜ਼ ਕੀਤਾ। ਇਨ੍ਹਾਂ ਪ੍ਰਾਜੈਕਟਾਂ ‘ਚ ਪਟਿਆਲਾ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਵੱਲੋਂ 208.33 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੀਆਂ ਜਾਣ ਵਾਲੀਆਂ ਸ਼ਹਿਰ ਦੀਆਂ ਦੋ ਅਹਿਮ ਨਦੀਆਂ (ਵੱਡੀ ਨਦੀ ਅਤੇ ਛੋਟੀ ਨਦੀ)ਨੂੰ ਪੁਨਰ ਸੁਰਜੀਤ ਕਰਨ ਦੇ ਕੰਮ ਦੀ ਸ਼ੁਰੂਆਤ ਡਿਜੀਟਲੀ ਕਰਵਾਉਣ ਅਤੇ ਪਟਿਆਲਾ ਦੀ ਸੁੰਦਰਤਾ ਨੂੰ ਨਿਖਾਰਨ ਵਾਲੇ ਕੇਂਦਰ ਬਿੰਦੂ ਵਿਰਾਸਤੀ ਰਾਜਿੰਦਰਾ ਝੀਲ ਦੀ 5 ਕਰੋੜ ਰੁਪਏ ਦੀ ਲਾਗਤ ਨਾਲ ਪੁਨਰ ਸੁਰਜੀਤ ਕਰਨ ਮਗਰੋਂ ਇਸਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਜਾਣਾ ਸ਼ਾਮਲ ਹੈ। ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਮੁਤਾਬਕ ਇਨ੍ਹਾਂ ਦੋਵਾਂ ਨਦੀਆਂ ਦੀ ਪੁਨਰ ਸੁਰਜੀਤੀ ਦਾ 22 ਅਕਤੂਬਰ, 2020 ਨੂੰ ਸ਼ੁਰੂ ਹੋਇਆ ਪ੍ਰਾਜੈਕਟ ਅਗਲੇ 24 ਮਹੀਨਿਆਂ ‘ਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦਾ ਕੰਮ ਪੀ.ਐਸ.ਐਸ.ਸੀ.-ਜੀ.ਈ.ਸੀ.ਪੀ.ਐਲ. (ਜੇ.ਵੀ) ਨੂੰ 165 ਕਰੋੜ ਰੁਪਏ ਦੇ ਨਾਲ ਅਲਾਟ ਕੀਤਾ ਗਿਆ ਹੈ ਤੇ ਇਹ ਪ੍ਰਾਜੈਕਟ ਪਟਿਆਲਾ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਵੱਲੋਂ ਜਲ ਸਰੋਤ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੀ ਸਹਾਇਤਾ ਨਾਲ ਵਿਕਸਤ ਕੀਤਾ ਜਾਵੇਗਾ।
ਸ਼ਹਿਰ ਅੰਦਰ 8.65 ਕਿਲੋਮੀਟਰ ਲੰਮੇ ਪੜਾਅ ‘ਚ ਵਗਦੀ ਵੱਡੀ ਨਦੀ ਦੇ ਸੁੰਦਰੀਕਰਨ ਦੇ ਕੰਮ ਨੂੰ ਫੋਕਲ ਪੁਆਇੰਟ ਨੇੜੇ ਦੌਲਤਪੁਰਾ ਪੁਲ ਨੇੜਿਓਂ ਸ਼ੁਰੂ ਕੀਤਾ ਜਾਵੇਗਾ। ਗੰਦੇ ਪਾਣੀ ਦੀ ਸਫ਼ਾਈ ਲਈ ਇਸ ‘ਤੇ 15 ਐਮ.ਐਲ.ਡੀ. ਦਾ ਐਸ.ਟੀ.ਪੀ. ਤੇ 2.5 ਐਮ.ਐਲ.ਡੀ. ਦਾ ਸੀ.ਈ.ਟੀ.ਪੀ. ਲਗਾਇਆ ਜਾਵੇਗਾ। ਜਦੋਂਕਿ ਛੋਟੀ ਨਦੀ ਦਾ ਕੰਮ ਪਟਿਆਲਾ ਰੇਲਵੇ ਸਟੇਸ਼ਨ ਤਫੱਜਲਪੁਰਾ ਤੋਂ ਸ਼ੁਰੂ ਕਰਕੇ ਡੀਅਰ ਪਾਰਕ ਤੱਕ, ਇਸਦੇ 4.50 ਕਿਲੋਮੀਟਰ ਲੰਮੇ ਪੜਾਅ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ‘ਤੇ ਪਿੰਡ ਘਲੋੜੀ ਵਿਖੇ 26 ਐਮ.ਐਲ.ਡੀ ਦਾ ਐਸ.ਟੀ.ਪੀ. ਲਗਾਇਆ ਜਾਵੇਗਾ। ਦੋਨਾਂ ਨਦੀਆਂ ਦੀ ਕੰਕਰੀਟ ਲਾਈਨਿੰਗ, ਪੈਦਲ ਸੈਰ ਕਰਨ ਲਈ ਅਤੇ ਸਾਈਕਲਿੰਗ ਲਈ ਟਰੈਕ ਬਣਾਉਣ ਤੋਂ ਇਲਾਵਾ ਸੁੰਦਰੀਕਰਨ ਤੇ ਨਵੀਨੀਕਰਨ ਨਾਲ ਜਿੱਥੇ ਇਹ ਨਦੀਆਂ ਵਾਤਾਵਰਣ ਦੀ ਸ਼ੁੱਧਤਾ ਲਈ ਮਦਦਗਾਰ ਹੋਣਗੀਆਂ ਉਥੇ ਹੀ ਮੌਜੂਦਾ ਸਮੇਂ ਇਨ੍ਹਾਂ ਦੀ ਗੰਦਗੀ ਕਰਕੇ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਵੀ ਕੀਤਾ ਜਾ ਸਕੇਗਾ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਪਟਿਆਲਾ ਵਾਸੀਆਂ ਨੂੰ ਇੱਕ ਨਵਾਂ ਤੋਹਫ਼ਾ ਦਿੰਦਿਆਂ ਅਤੇ ਸ਼ਹਿਰ ਵਾਸੀਆਂ ਨਾਲ ਆਪਣਾ ਕੀਤਾ ਵਾਅਦਾ ਪੂਰਾ ਕਰਦਿਆਂ ਸ਼ਹਿਰ ਦੀ ਵਿਰਾਸਤੀ ਰਾਜਿੰਦਰਾ ਝੀਲ, ਜਿਸ ਨੂੰ 1885 ਵਿਚ ਮਹਾਰਾਜਾ ਭੁਪਿੰਦਰ ਸਿੰਘ ਨੇ ਆਪਣੇ ਪਿਤਾ ਮਹਾਰਾਜਾ ਰਾਜਿੰਦਰ ਸਿੰਘ ਦੀ ਯਾਦ ਵਿੱਚ ਬਣਵਾਇਆ ਸੀ, ਦੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ ਮਗਰੋਂ ਇਸ ਨੂੰ ਪਟਿਆਲਾ ਦੇ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ‘ਚ ਨਿੱਜੀ ਦਿਲਚਸਪੀ ਲੈਂਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਰਾਹੀਂ5.04ਕਰੋੜ ਰੁਪਏ ਓ.ਯੂ.ਵੀ.ਜੀ.ਐਲ. ਤਹਿਤ ਇਸ ਬੇਹੱਦ ਵਕਾਰੀ ਪ੍ਰਾਜੈਕਟ ਲਈ ਜਾਰੀ ਕਰਵਾਏ, ਜਿਸ ਨੂੰ ਲੋਕ ਨਿਰਮਾਣ ਵਿਭਾਗ, ਇਲੈਕਟ੍ਰੀਕਲ ਤੇ ਜਲ ਨਿਕਾਸ ਵਿਭਾਗ ਵੱਲੋਂ ਨੇਪਰੇ ਚਾੜ੍ਹਿਆ ਗਿਆ ਹੈ।
ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਰਾਜਾ ਮਾਲਵਿੰਦਰ ਸਿੰਘ, ਬੀਬਾ ਜੈਇੰਦਰ ਕੌਰ, ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਕਮਿਸ਼ਨਰ ਨਗਰ ਨਿਗਮ ਪੂਨਮਦੀਪ ਕੌਰ, ਪਟਿਆਲਾ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਮੌਜੂਦ ਸਨ।
ਮੁੱਖ ਮੰਤਰੀ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਪੁਨਰਸੁਰਜੀਤੀ ਸਮੇਤ 213.37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼