ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ ਹਨ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਵੱਲੋਂ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕੱਲ੍ਹ 30 ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਖਿਮਾ ਜਾਚਨਾ ਕੀਤੀ।
