ਹੁਸ਼ਿਆਰਪੁਰ। ਭਾਜਪਾ ਵੱਲੋਂ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਤੇ ਜਲਦ ਹੀ ਜਿਲੇ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਅੰਦੋਲਨ ਲਈ ਰਵਾਨਾ ਹੋਣਗੇ, ਇਹ ਪ੍ਰਗਟਾਵਾ ਪੀ.ਏ.ਡੀ.ਬੀ.ਬੈਂਕ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਕੁਲਦੀਪ ਕੁਮਾਰ ਲਵਲੀ ਤੇ ਨੰਬਰਦਾਰ ਕੁਲਦੀਪ ਸਿੰਘ ਮਾਣਕ ਹਾਰਟਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ਼ਾਇਦ ਇਹ ਗੱਲ ਭੁੱਲ ਚੁੱਕੇ ਹਨ ਕਿ ਦੇਸ਼ ਵਾਸੀਆਂ ਨੇ ਉਨਾਂ ਨੂੰ ਵੋਟਾਂ ਪਾ ਕੇ ਸੱਤਾ ਸੰਭਾਲੀ ਹੈ ਤੇ ਉਹ ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ ਨਾ ਕਿ ਇਕੱਲੀ ਭਾਜਪਾ ਦੇ। ਕੁਲਦੀਪ ਲਵਲੀ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਕਰ ਰਹੇ ਹਨ ਲੇਕਿਨ ਪ੍ਰਧਾਨ ਮੰਤਰੀ ਨੂੰ ਲੱਖਾਂ ਕਿਸਾਨਾਂ ਦੀਆਂ ਭਾਵਨਾਵਾਂ ਦਾ ਬਿਲਕੁਲ ਵੀ ਖਿਆਲ ਨਹੀਂ ਤੇ ਉਹ ਸਿਰਫ ਅੰਬਾਨੀ ਤੇ ਅਡਾਨੀ ਪਰਿਵਾਰਾਂ ਦੇ ਆਰਥਿਕ ਵਿਕਾਸ ਨੂੰ ਹੀ ਪਹਿਲ ਦੇ ਰਹੇ ਹਨ ਜੋ ਕਿ ਦੇਸ਼ ਲਈ ਘਾਤਕ ਹੈ। ਕੁਲਦੀਪ ਮਾਣਕ ਨੇ ਕਿਹਾ ਕਿ ਮੌਜੂਦਾ ਸਮੇਂ ਭਾਜਪਾ ਕਿਸਾਨੀ ਅੰਦੋਲਨ ਨੂੰ ਫਿਰਕਾਪ੍ਰਸਤੀ ਦਾ ਰੰਗ ਦੇਣ ਲਈ ਪੂਰਾ ਜੋਰ ਲਗਾ ਰਹੀ ਹੈ ਜਦੋਂ ਕਿ ਕਿਸਾਨਾਂ ਨੇ ਹਮੇਸ਼ਾ ਆਪਸੀ ਭਾਈਚਾਰੇ ਨੂੰ ਗੂੜਾ ਕਰਨ ਲਈ ਕਦਮ ਅੱਗੇ ਵਧਾਏ ਹਨ ਲੇਕਿਨ ਭਾਜਪਾ ਦੇ ਆਗੂ ਦੇਸ਼ ਦਾ ਮਾਹੌਲ ਖਰਾਬ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਉਨਾਂ ਕਿਹਾ ਕਿ ਦਿੱਲੀ ਦੇ ਲਾਲ ਕਿਲੇ ’ਤੇ ਰਾਸ਼ਟਰੀ ਝੰਡੇ ਤਿਰੰਗੇ ਦਾ ਕਿਸੇ ਨੇ ਵੀ ਅਪਮਾਨ ਨਹੀਂ ਕੀਤਾ ਤੇ ਇਹ ਤੱਥ ਦੇਸ਼ ਸਮੇਤ ਪੂਰੀ ਦੁਨੀਆ ਦੇ ਲੋਕ ਜਾਣਦੇ ਹਨ ਲੇਕਿਨ ਭਾਜਪਾ ਵਾਰ-ਵਾਰ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਕੇ ਕਿਸਾਨੀ ਅੰਦੋਲਨ ਨੂੰ ਖਰਾਬ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਉਨਾਂ ਕਿਹਾ ਕਿ ਜਲਦ ਹੀ ਅਸੀਂ ਵੱਡੀ ਗਿਣਤੀ ਵਿਚ ਦਿੱਲੀ ਲਈ ਰਵਾਨਾ ਹੋ ਰਹੇ ਹਾਂ ਤੇ ਇਸ ਵਾਰ ਵਾਪਸੀ ਤਦ ਹੀ ਕੀਤੀ ਜਾਵੇਗੀ ਜਦੋਂ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਵਾਪਿਸ ਨਹੀਂ ਲੈ ਲੈਂਦੀ। ਇਨਾਂ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰ ਘਰ ਤੋਂ ਇਕ ਕਿਸਾਨ ਦਿੱਲੀ ਅੰਦੋਲਨ ਵਿਚ ਜਰੂਰ ਪੁੱਜੇ ਤਾਂ ਜੋ ਅੰਦੋਲਨ ਨੂੰ ਅਸਫਲ ਕਹਿਣ ਵਾਲੀ ਭਾਜਪਾ ਦੀਆਂ ਅੱਖਾਂ ਖੋਲੀਆਂ ਜਾ ਸਕਣ।
-ਕਿਸਾਨ ਅੰਦੋਲਨ ਨੂੰ ਭਾਜਪਾ ਦੀ ਗੁੰਡਾਗਰਦੀ ਦਬਾ ਨਹੀਂ ਸਕੇਗੀ-ਲਵਲੀ, ਮਾਣਕ