– ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਕੀਤੀ ਗਈ ਦਰਜ
ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਬੁੱਧਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ-NCR ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤ ਤੋਂ ਇਲਾਵਾ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਇਸ ਭੂਚਾਲ ਦਾ ਕੇਂਦਰ ਪਾਕਿਸਤਾਨ ਹੈ। ਭੂਚਾਲ ਦੇ ਇਹ ਝਟਕੇ ਦੁਪਹਿਰ 1 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ।