ਹੁਸ਼ਿਆਰਪੁਰ। ਸ਼ਹਿਰ ਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਸਾਡੀ ਸਭ ਦੀ ਤਾਕਤ ਹੈ ਤੇ ਇਸੇ ਤਾਕਤ ਦੇ ਬਲਬੂਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਵੱਲੋਂ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ, ਇਹ ਪ੍ਰਗਟਾਵਾ ਅਕਾਲੀ ਦਲ ਦੇ ਜਿਲਾਂ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਇੱਥੇ ਖਾਨਪੁਰੀ ਗੇਟ ਵਿਖੇ ਵਾਰਡ ਨੰਬਰ-39 ਤੋਂ ਪਾਰਟੀ ਦੀ ਉਮੀਦਵਾਰ ਜਸਰੀਨ ਸੂਰੀ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਸਮੇਂ ਕੀਤਾ ਗਿਆ, ਇਸ ਸਮੇਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਤੇ ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਰੂਪ ਨਾਲ ਹਾਜਰ ਸਨ। ਲਾਲੀ ਬਾਜਵਾ ਨੇ ਅੱਗੇ ਕਿਹਾ ਕਿ ਵਿਕਾਸ ਹੀ ਸਾਡਾ ਇਕੋ ਇਕ ਏਜੰਡਾ ਹੈ ਤੇ ਜੇਕਰ ਸ਼ਹਿਰ ਵਾਸੀਆਂ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਅਕਾਲੀ ਦਲ ਦਾ ਨਾਅਰਾ ਹੀ ਰਾਜ ਨਹੀਂ ਸੇਵਾ ਹੈ ਤੇ ਪਿਛਲੇ ਸਮੇਂ ਦੌਰਾਨ ਜਦੋਂ-ਜਦੋਂ ਵੀ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਤਦ-ਤਦ ਇਸ ਨਾਅਰੇ ’ਤੇ ਅਮਲ ਕਰਦੇ ਹੋਏ ਸੂਬੇ ਦੇ ਹਰ ਵਰਗ ਦਾ ਬਰਾਬਰ ਵਿਕਾਸ ਕੀਤਾ ਗਿਆ। ਇਸ ਸਮੇਂ ਬੀਬੀ ਮਹਿੰਦਰ ਕੌਰ ਜੋਸ਼ ਤੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਰਟੀ ਉਮੀਦਵਾਰ ਜਸਰੀਨ ਸੂਰੀ ਤੇ ਇਨਾਂ ਦੇ ਪਰਿਵਾਰ ਵੱਲੋਂ ਹਮੇਸ਼ਾ ਸਮਾਜ ਸੇਵਾ ਨੂੰ ਪਹਿਲ ਦਿੱਤੀ ਗਈ ਹੈ ਜਿਸ ਕਾਰਨ ਵਾਰਡ ਦੇ ਲੋਕਾਂ ਇਸ ਪਰਿਵਾਰ ਦਾ ਪੂਰਾ ਸਤਿਕਾਰ ਕਰਦੇ ਹਨ। ਇਸ ਸਮੇਂ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਤਰੁਣ ਖੋਸਲਾ, ਅਮਿਤ ਆਦੀਆ, ਸੁਸ਼ਮਾ ਕੁਮਾਰੀ, ਸੇਠੀ, ਸਨੀ ਕੁਮਾਰ, ਵਿੱਕੀ ਆਦੀਆ, ਜਪਿੰਦਰ ਅਟਵਾਲ, ਗੁਰਪ੍ਰੀਤ ਸਿੰਘ ਕੋਹਲੀ ਆਦਿ ਵੀ ਹਾਜਰ ਸਨ।
-ਸ਼ਹਿਰ ਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਪਿਆਰ ਹੀ ਸਾਡੀ ਤਾਕਤ-ਲਾਲੀ ਬਾਜਵਾ