ਹੁਸ਼ਿਆਰਪੁਰ। ਨਗਰ ਨਿਗਮ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸ਼ਹਿਰ ਵਾਸੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਵੱਲੋਂ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਇਹ ਪ੍ਰਗਟਾਵਾ ਅਕਾਲੀ ਦਲ ਦੇ ਜਿਲਾਂ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਇੱਥੇ ਵਾਰਡ ਨੰਬਰ-16 ਤੋਂ ਚੋਣ ਲੜ ਰਹੀ ਪਾਰਟੀ ਦੀ ਉਮੀਦਵਾਰ ਬੀਬੀ ਕੁਲਦੀਪ ਕੌਰ ਦੀਪੋ ਦੇ ਹੱਕ ਵਿਚ ਵਾਰਡ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦੇ ਸਮੇਂ ਕੀਤਾ। ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਹਰ ਵਰਗ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ ਤੇ ਜਦੋਂ-ਜਦੋਂ ਵੀ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਤਦ-ਤਦ ਹਰ ਵਰਗ ਦਾ ਬਰਾਬਰ ਵਿਕਾਸ ਕੀਤਾ ਗਿਆ। ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਿੱਥੇ ਅਕਾਲੀ ਦਲ ਨੇ ਪਿੰਡਾਂ ਦਾ ਵਿਕਾਸ ਕੀਤਾ ਉੱਥੇ ਹੀ ਵੱਖ-ਵੱਖ ਸ਼ਹਿਰਾਂ ਲਈ ਵੀ ਵੱਡੇ ਪ੍ਰੋਜੈਕਟ ਦਿੱਤੇ ਲੇਕਿਨ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਉਨਾਂ ਸਹੂਲਤਾਂ ਨੂੰ ਇਕ-ਇਕ ਕਰਕੇ ਬੰਦ ਕੀਤਾ ਜਾ ਰਿਹਾ ਹੈ ਜੋ ਕਿ ਅਕਾਲੀ ਦਲ ਦੀ ਸਰਕਾਰ ਨੇ ਦਿੱਤੀਆਂ ਸਨ। ਇਸ ਸਮੇਂ ਤਜਿੰਦਰ ਸਿੰਘ ਸੋਢੀ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਭਾਈ ਜਤਿੰਦਰ ਸਿੰਘ, ਬਲਵਿੰਦਰ ਸਿੰਘ ਪ੍ਰਧਾਨ, ਹਰੀਸ਼ ਭੰਗੂ, ਹਮੀਸ਼ ਭੰਗੂ, ਜਪਿੰਦਰ ਸਿੰਘ ਅਟਵਾਲ, ਗੁਰਪ੍ਰੀਤ ਸਿੰਘ ਕੋਹਲੀ, ਮਨਦੀਪ ਸਿੰਘ ਜਸਵਾਲ, ਹੀਰਾ ਮਹਿਰਾ, ਜਤਿੰਦਰ ਰੀਹਲ ਆਦਿ ਸਮੇਤ ਹੋਰ ਵੀ ਲੋਕ ਮੌਜੂਦ ਸਨ।