ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——- ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ ਬਾਹਰ ਕੱਢਿਆ ਜਾਵੇ। ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ ਗਏ ਹਨ।
ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਬਾਹਰ ਕੱਢ ਦੇਣ। ਸਿੰਘ ਸਾਹਿਬਾਨਾਂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ। ਪਰ ਵਲਟੋਹਾ ਵੱਲੋਂ ਕੀਤੀਆਂ ਗਲਤੀਆਂ ਦੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।
ਉੱਥੇ ਦੂਜੇ ਪਾਸੇ ਇਸ ਮਾਮਲੇ ‘ਤੇ ਵਲਟੋਹਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਸਿੰਘ ਸਾਹਿਬਾਨਾਂ ਦੇ ਨਿਰਾਦਰ ਬਾਰੇ ਸੋਚ ਵੀ ਨਹੀਂ ਸਕਦਾ। ਸਿੰਘ ਸਾਹਿਬਾਨ ਸਾਰੀ ਕੌਮ ਲਈ ਸਤਿਕਾਰਯੋਗ ਹਨ।