ਦਾ ਐਡੀਟਰ ਨਿਊਜ਼, ਬਰਨਾਲਾ ——- ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ ਹੈ।
ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਪੁਲੀਸ ਮੁਲਾਜ਼ਮ ਆਈਆਰਬੀ ਬਰਨਾਲਾ ਵਿਖੇ ਚੋਣ ਡਿਊਟੀ ’ਤੇ ਸੀ। ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਦਾ ਵਸਨੀਕ ਸੀ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਮੁਲਾਜ਼ਮ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।