ਦਾ ਐਡੀਟਰ ਨਿਊਜ਼, ਤਰਨਤਾਰਨ ——- ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਵਿਖੇ ਪੁਲਸ ਮੁਲਾਜ਼ਮ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਪੁਲਸ ਮੁਲਾਜ਼ਮ ਦੀ ਭੈਣ ਰਾਜਵਿੰਦਰ ਕੌਰ ਨੇ ਕਿਹਾ ਕਿ ਮੇਰਾ ਭਰਾ ਬਲਜਿੰਦਰ ਸਿੰਘ ਉਮਰ ਕਰੀਬ 45 ਸਾਲ ਜੋ ਪਲਿਸ ਮੁਲਾਜ਼ਮ ਦੀ ਡਿਉਟੀ ਕਰਦਾ ਸੀ, ਜਿਸ ਨੂੰ ਮੇਰੀ ਭਰਜਾਈ ਨੇ ਕੁੱਟ-ਕੁੱਟ ਕੇ ਮਾਰਿਆ ਹੈ।
ਮ੍ਰਿਤਕ ਨੌਜਵਾਨ ਦੀ ਭੈਣ ਨੇ ਰੋ-ਰੋ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਦੋਂ ਮੀਡੀਆ ਨੇ ਮ੍ਰਿਤਕ ਦੀ ਘਰਵਾਲੀ ਨਵਦੀਪ ਕੌਰ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੇ ‘ਤੇ ਲੱਗੇ ਹੋਏ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ। ਇਸ ਮੌਕੇ ਫਤਿਆਬਾਦ ਦੇ ਪੁਲਸ ਚੌਂਕੀ ਇੰਚਾਰਜ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।