ਦਾ ਐਡੀਟਰ ਨਿਊਜ਼, ਅੰਮ੍ਰਿਤਸਰ —— ਕਾਂਗਰਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਕੀਤੀ ਜਲ ਦੀ ਸੇਵਾਆਗੂ ਰਾਹੁਲ ਗਾਂਧੀ ਸੋਮਵਾਰ 18 ਨਵੰਬਰ ਨੂੰ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਮੱਥਾ ਟੇਕਣ ਤੋਂ ਬਾਅਦ ਜਲ ਛਕਾਉਣ ਅਤੇ ਭਾਂਡੇ ਧੋਣ ਦੀ ਸੇਵਾ ਕੀਤੀ। ਰਾਹੁਲ ਪਿਛਲੇ ਸਾਲ 2 ਅਕਤੂਬਰ ਨੂੰ ਹਰਿਮੰਦਰ ਸਾਹਿਬ ਆਏ ਸਨ। ਉਸ ਵੇਲੇ ਵੀ ਉਨ੍ਹਾਂ ਨੇ ਭਾਂਡਿਆਂ ਅਤੇ ਜੋੜਿਆਂ ਦੇ ਸੰਭਾਲ ਵੀ ਸੇਵਾ ਕੀਤੀ ਸੀ।
ਰਾਹੁਲ ਗਾਂਧੀ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਅੰਮ੍ਰਿਤਸਰ ਦੇ ਏਅਰਪੋਰਟ ਤੇ ਪੰਜਾਬ ਦੇ ਕਾਂਗਰਸ ਦੇ ਵੱਡੇ ਨੇਤਾਵਾਂ ਦੇ ਨਾਲ ਮੀਟਿੰਗ ਕੀਤੀ ਅਤੇ ਉਸ ਤੋਂ ਬਾਅਦ ਉਹਨਾਂ ਵੱਲੋਂ ਇੱਕ ਸਧਾਰਨ ਸ਼ਰਧਾਲੂ ਵਾਂਗ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਚ ਨਤਮਸਤਕ ਹੋਣ ਵਾਸਤੇ ਪਹੁੰਚੇ। ਰਾਹੁਲ ਗਾਂਧੀ ਦੇ ਨਾਲ ਅੰਮ੍ਰਿਤਸਰ ਦੇ ਸੰਸਦ ਮੈਂਬਰ ਸਰਦਾਰ ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਓਬੀਸੀ ਦੇ ਪ੍ਰਧਾਨ ਸੁਰਜੀਤ ਸਿੰਘ ਸੋਨੂ ਜੰਡਿਆਲਾ ਵੀ ਮੌਜੂਦ ਰਹੇ।
ਰਾਹੁਲ ਗਾਂਧੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਪਰਿਕਰਮਾ ਵਿੱਚ ਜਲ ਦੀ ਸੇਵਾ ਵੀ ਕੀਤੀ ਗਈ ਉਥੇ ਹੀ ਰਾਹੁਲ ਗਾਂਧੀ ਦੇ ਨਾਲ ਛੋਟੇ-ਛੋਟੇ ਬੱਚਿਆਂ ਨੇ ਤਸਵੀਰਾਂ ਵੀ ਖਿਚਵਾਈਆਂ ਅਤੇ ਉਹਨਾਂ ਦੇ ਨਾਲ ਮੁਲਾਕਾਤ ਵੀ ਕੀਤੀ ਅਤੇ ਹੀ ਭਾਰੀ ਸਿਕਿਉਰਟੀ ਦੇ ਚਲਦਿਆਂ ਰਾਹੁਲ ਗਾਂਧੀ ਵੱਲੋਂ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਹੀਂ ਕੀਤੀ ਗਈ। ਹਾਲਾਂਕਿ ਅੱਜ ਪੂਰੇ ਦੇਸ਼ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਨੂੰ ਲੈ ਕੇ ਪ੍ਰਚਾਰ ਪੂਰੀ ਤਰ੍ਹਾਂ ਨਾਲ ਬੰਦ ਹੋ ਚੁੱਕਾ ਹੈ ਲੇਕਿਨ ਰਾਹੁਲ ਗਾਂਧੀ ਵੱਲੋਂ ਅਚਾਨਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ।
ਇੱਥੇ ਦੱਸਣ ਯੋਗ ਆ ਕਿ ਰਾਹੁਲ ਗਾਂਧੀ ਵੱਲੋਂ ਛੇ ਮਹੀਨੇ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਸੇਵਾ ਕੀਤੀ ਗਈ ਸੀ। ਜਿਸ ਵਿੱਚ ਉਹਨਾਂ ਵੱਲੋਂ ਜਲ ਦੀ ਸੇਵਾ ਕੀਤੀ ਗਈ ਸੀ ਅਤੇ ਲੰਗਰ ਘਰ ਦੇ ਵਿੱਚ ਲੰਗਰ ਬਣਾਉਣ ਤੋਂ ਲੈ ਕੇ ਸਾਫ ਸਫਾਈ ਵੀ ਕੀਤੀ ਗਈ ਸੀ ਅਤੇ ਹੀ ਇੱਕ ਵਾਰ ਫਿਰ ਤੋਂ ਰਾਹੁਲ ਗਾਂਧੀ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚ ਛਬੀਲ ਤੇ ਬੈਠ ਲੋਕਾਂ ਨੂੰ ਜਲ ਛਕਾਇਆ ਗਿਆ ਅਤੇ ਉਹਨਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ ਉਥ ਹੀ ਰਾਹੁਲ ਗਾਂਧੀ ਨਾਲ ਭਾਰੀ ਪੁਲਿਸ ਫੋਰਸ ਤੈਨਾਤ ਹੋਣ ਕਾਰਨ ਸੰਗਤਾਂ ਨੂੰ ਕੁਛ ਜਰੂਰ ਤਕਲੀਫ ਦਾ ਸਾਹਮਣਾ ਕਰਨਾ ਪਿਆ ਲੇਕਿਨ ਰਾਹੁਲ ਗਾਂਧੀ ਵੱਲੋਂ ਜਲਦ ਹੀ ਦਿੱਲੀ ਲਈ ਦੁਬਾਰਾ ਕੂਚ ਕਰ ਦਿੱਤਾ ਗਿਆ।