ਦਾ ਐਡੀਟਰ ਨਿਊਜ਼, ਡੇਰਾ ਬਾਬਾ ਨਾਨਕ ——- ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ।
ਇਸ ਦੌਰਾਨ ਵੋਟਿੰਗ ਨੂੰ ਲੈ ਕੇ ਡੇਰਾ ਬਾਬਾ ਨਾਨਕ ਕਾਂਗਰਸ ਅਤੇ ‘ਆਪ’ ਸਮਰਥਕਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਵੋਟਿੰਗ ਨੂੰ ਲੈ ਕੇ ਦੋਵੇਂ ਆਪਸ ‘ਚ ਭਿੜ ਗਏ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਮਾਮਲਾ ਹੁਣ ਸ਼ਾਂਤ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਕਰ ਰਹੀ ਗੁੰਡਾਗਰਦੀ – ਸੁਖਜਿੰਦਰ ਰੰਧਾਵਾ
ਡੇਰਾ ਬਾਬਾ ਨਾਨਕ ਵਿਖੇ ਝੜਪ ਤੋਂ ਬਾਅਦ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਮੌਕੇ ‘ਤੇ ਪਹੁੰਚੇ। ਉਸ ਨੇ ਦੋਸ਼ ਲਾਇਆ ਹੈ ਕਿ ਪੋਲਿੰਗ ਬੂਥ ਨੇੜੇ ਇੱਕ ਘਰ ਵਿੱਚ ਗੈਂਗਸਟਰ ਲੁਕੇ ਹੋਏ ਸਨ। ਜਦੋਂ ਕਾਂਗਰਸੀ ਸਮਰਥਕਾਂ ਨੇ ਇਸ ਦਾ ਵਿਰੋਧ ਕੀਤਾ ਤਾਂ ‘ਆਪ’ ਸਮਰਥਕਾਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਇਸ ਦੌਰਾਨ ਇਸ ਘਟਨਾ ਦੌਰਾਨ ਕੁਝ ਲੋਕ ਘਰੋਂ ਭੱਜਦੇ ਵੀ ਦੇਖੇ ਗਏ। ਰੰਧਾਵਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਗੁੰਡਾਗਰਦੀ ਅਤੇ ਮਨਮਾਨੀ ਕਰ ਰਹੀ ਹੈ।