ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਪੰਜਾਬ ਦੇ 20 ਪਿੰਡਾਂ ਵਿਚ ਮੁੜ ਤੋਂ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। 15 ਦਸੰਬਰ ਨੂੰ ਪੰਜਾਬ ਦੇ 20 ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿਚ ਅਕਤੂਬਰ ਵਿਚ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਦੌਰਾਨ ਇਨ੍ਹਾਂ ਪਿੰਡਾਂ ਵਿਚ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਚੋਣ ਕਮਿਸ਼ਨ ਵੱਲੋਂ 15 ਦਸੰਬਰ ਨੂੰ ਇਨ੍ਹਾਂ ਪਿੰਡਾਂ ਵਿਚ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਚੋਣਾਂ ਤੇ ਨਗਰ ਕੌਂਸਲ ਚੋਣਾਂ ਲਈ ਸ਼ਡੀਊਲ ਵੀ ਜਾਰੀ ਕੀਤਾ ਗਿਆ।