ਦਾ ਐਡੀਟਰ ਨਿਊਜ਼, ਮੁਕਤਸਰ ਸਾਹਿਬ —– ਸੁਖਬੀਰ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁੱਟੀ ਗੰਢ ਸਾਹਿਬ ਪੁੱਜੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ ਸਜ਼ਾ ਭੁਗਤਣਗੇ।
ਇਸ ਦੌਰਾਨ ਸੁਖਬੀਰ ਬਾਦਲ ਨੇ ਚੌਲਾ ਪਹਿਨ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਆਪਣੀ ਧਾਰਮਿਕ ਸਜ਼ਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਹਰ ਥਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਸੀ। ਸਾਰਿਆਂ ਦੀ ਜਾਂਚ ਕਰਕੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪਹੁੰਚ ਰਹੀਆਂ ਹਨ ਅਤੇ ਨਤਮਸਤਕ ਹੋ ਰਹੀਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਅਨੁਸਾਰ ਸੁਖਬੀਰ ਬਾਦਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਅਤੇ ਫਤਹਿਗੜ੍ਹ ਸਾਹਿਬ ਵਿਖੇ ਆਪਣੀ ਸੇਵਾ ਪੂਰੀ ਚੁੱਕੇ ਹਨ।