– ਹੁਣ 7 ਜਨਵਰੀ ਤੱਕ ਰਹਿਣਗੀਆਂ ਛੁੱਟੀਆਂ
– ਪਹਿਲਾਂ ਹੁਕਮ 31 ਦਸੰਬਰ ਤੱਕ ਸਨ ਛੁੱਟੀਆਂ
ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਸੂਬੇ ‘ਚ ਵਧਦੀ ਠੰਡ ਕਾਰਨ ਸੂਬਾ ਸਰਕਾਰ ਨੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰ ਵੱਲੋਂ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਪਹਿਲਾਂ ਛੁੱਟੀਆਂ 1 ਜਨਵਰੀ ਤੱਕ ਕੀਤੀਆਂ ਗਈਆਂ ਸਨ। ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਬੱਚੇ ਛੁੱਟੀਆਂ ’ਤੇ ਹਨ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਸਮੇਤ ਕਈ ਸੂਬਿਆਂ ‘ਚ ਠੰਡ ਵਧੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਨੇ ਸਰਦੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।