– ਜੋ ਕਿਸੇ ਨੂੰ ਹੱਕ ਲੈਣ ਲਈ ਸੂਬੇ ਦੇ ਬਾਰਡਰ ਤੇ ਜਾ ਕੇ ਬੈਠਣਾ ਪਵੇ ਸਰਕਾਰ ਲਈ ਇਸ ਤੋਂ ਮਾੜੀ ਗੱਲ ਨਹੀਂ ਹੋ ਸਕਦੀ – ਜਥੇਦਾਰ ਅਕਾਲ ਤਖਤ ਸਾਹਿਬ
ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਸਿੱਖਾਂ ਦੇ ਦਸਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ। ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਜਲੌ ਸਾਹਿਬ ਵੀ ਸਜਾਏ ਗਏ ਹਨ।
ਇਸ ਦੌਰਾਨ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੋੜਾ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਮਾਫੀਨਾਮਾ ਪੱਤਰ ਭੇਜਿਆ ਗਿਆ ਹੈ। ਉਸ ਉਪਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਪਰ ਚੱਲ ਰਹੇ ਜਾਂਚ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਆ ਤੇ ਜੋ ਸ਼੍ਰੋਮਣੀ ਕਮੇਟੀ ਵੱਲੋਂ ਜੋ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਪੜਤਾਲੀਆ ਕਮੇਟੀ ਬਣਾਈ ਗਈ ਹੈ ਉਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਕਿਸਾਨਾਂ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਸੂਬੇ ਦੇ ਬਾਰਡਰ ਤੇ ਬੈਠ ਕੇ ਆਪਣੇ ਹੱਕੀ ਮੰਗਾਂ ਮਨਵਾਉਣ ਦੀ ਕੇਂਦਰ ਸਰਕਾਰ ਤੇ ਦਬਾਅ ਪਾ ਰਹੇ ਹਨ ਲੇਕਿਨ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ। ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਬਾਰਡਰ ਤੇ ਬੈਠ ਕੇ ਹੱਕ ਮੰਗਣੇ ਪੈਣ ਇਸ ਤੋਂ ਸ਼ਰਮ ਦੀ ਗੱਲ ਸਰਕਾਰ ਲਈ ਨਹੀਂ ਹੋ ਸਕਦੀ।