ਦਾ ਐਡੀਟਰ ਨਿਊਜ਼, ਪਠਾਨਕੋਟ ——- ਸੁਜਾਨਪੁਰ ਹਲਕੇ ਦੇ ਪਿੰਡ ਬੇਦੀਆਂ ਬਜ਼ੁਰਗ ਨੇੜੇ ਰਾਵੀ ਨਦੀ ‘ਚ ਇਕ ਨੌਜਵਾਨ ਦੀ ਲਾਸ਼ ਲੀ ਸੀ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ ਸੀ। ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਪੂਰੇ ਮਾਮਲੇ ਦਾ ਖੁਲਾਸਾ ਹੋਇਆ ਕਿ ਮ੍ਰਿਤਕ 4 ਤਰੀਕ ਤੋਂ ਆਪਣੇ ਘਰੋਂ ਲਾਪਤਾ ਸੀ ਇਹ ਉਹੀ ਨੌਜਵਾਨ ਸੀ, ਜਿਸ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਸੀ ।
ਡੀਐੱਸਪੀ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ 4 ਤਰੀਕ ਤੋਂ ਲਾਪਤਾ ਸੀ, ਜਿਸ ਸਬੰਧੀ ਸ਼ਿਕਾਇਤ 6 ਤਰੀਕ ਨੂੰ ਸ਼ਾਹਪੁਰ ਕੰਢੀ ਥਾਣੇ ਵਿੱਚ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਨੌਜਵਾਨ ਦੀ ਭਾਲ ਜਾਰੀ ਸੀ, ਜਿਸਦੀ ਲਾਸ਼ ਰਾਵੀ ਤੋਂ ਬਰਾਮਦ ਹੋਈ ਹੈ।
ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਇਸ ਨੌਜਵਾਨ ਦਾ ਕਤਲ ਉਸਦੇ ਦੋਸਤ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਕੀਤਾ ਸੀ ਕਿਉਂਕਿ ਉਸਨੂੰ ਸ਼ੱਕ ਸੀ ਕਿ ਉਸਦੀ ਪ੍ਰੇਮਿਕਾ ਉਸਦੇ ਦੋਸਤ ਨਾਲ ਸਬੰਧ ਵਿੱਚ ਹੈ, ਜਿਸ ਕਾਰਨ ਉਸਦੀ ਪ੍ਰੇਮਿਕਾ ਉਸ ਨਾਲ ਗੱਲ ਨਹੀਂ ਕਰ ਰਹੀ ਸੀ। ਜਿਸ ਕਾਰਨ ਉਸਨੇ ਇਹ ਅਪਰਾਧ ਕੀਤਾ। ਫਿਲਹਾਲ ਪੁਲਸ ਨੇ ਕੁਝ ਘੰਟਿਆਂ ਵਿੱਚ ਹੀ ਇਸ ਅੰਨ੍ਹੇ ਕਤਲ ਕੇਸ ਨੂੰ ਸੁਲਝਾ ਲਿਆ ਹੈ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।