ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਕੱਲ੍ਹ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਹੋਇਆ ਅਤੇ ਅਸਤੀਫਾ ਪ੍ਰਵਾਨ ਫੈਸਲੇ ਦਾ ਸਵਾਗਤ ਕਰਦੇ ਹਾਂ।
ਇਸ ਦੌਰਾਨ ਜਥੇਦਾਰ ਨੇ ਕਿਹਾ ਕਿ 2 ਦਸੰਬਰ ਨੂੰ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦਾ ਮੁੱਖੀ ਪ੍ਰਧਾਨ ਧਾਮੀ ਨੂੰ ਬਣਾਇਆ ਗਿਆ ਸੀ। ਕੱਲ੍ਹ ਮੀਟਿੰਗ ‘ਚ ਅਸਤੀਫਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਵੀ ਸਟੈਂਡ ਕਰਦੀ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਹੋਈ ਅਤੇ ਉਹ ਵੀ ਮੁੱਖ ਭੁਮਿਕਾ ਰੱਖਦੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵਰਕਿੰਗ ਕਮੇਟੀ ਵੱਲੋਂ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਸਾਰਥਕ ਕਦਮ ਚੁੱਕੇ ਗਏ ਹਨ, ਜੋ ਕਿ ਚੰਗੀ ਗੱਲ ਹੈ।