ਦਾ ਐਡੀਟਰ ਨਿਊਜ਼, ਮੁਕਤਸਰ ਸਾਹਿਬ —— ਪੰਜਾਬ ਦੇ ਜੇਲ੍ਹ ‘ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦਾ ਨਾਮ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਦਾ ਐਲਾਨ ਮੰਗਲਵਾਰ ਨੂੰ ਮੁਕਤਸਰ ਦੇ ਮਾਘੀ ਮੇਲੇ ਵਿੱਚ ਇੱਕ ਰਾਜਨੀਤਿਕ ਕਾਨਫਰੰਸ ਰਾਹੀਂ ਕੀਤਾ ਗਿਆ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਅੰਮ੍ਰਿਤਪਾਲ ‘ਤੇ ਦੇਸ਼ਧ੍ਰੋਹ ਦੇ ਦੋਸ਼ਾਂ ਤਹਿਤ NSA ਲਗਾਇਆ ਗਿਆ ਹੈ। ਕਿਉਂਕਿ ਪ੍ਰਧਾਨ ਅੰਮ੍ਰਿਤਪਾਲ ਇਸ ਸਮੇਂ ਜੇਲ੍ਹ ਵਿੱਚ ਹਨ, ਇਸ ਲਈ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਬਣਾਈ ਗਈ ਹੈ।
ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਵੀ ਮੌਜੂਦ ਸਨ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਦੱਸਿਆ ਕਿ ਪਾਰਟੀ ਲਈ 3 ਨਾਮ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਇਸ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਦੋ ਵਿਚਾਰਧਾਰਾਵਾਂ ਵਿਚਕਾਰ ਜੰਗ ਹੈ। ਦਿੱਲੀ ਦੀ ਇੱਕ ਵਿਚਾਰਧਾਰਾ ਹੈ, ਜੋ ਕਿਸਾਨਾਂ ਦੀਆਂ ਜਾਨਾਂ ਲੈ ਰਹੀ ਹੈ। ਦਿੱਲੀ ਦੀ ਸੋਚ ਸਿੱਖ ਭਾਈਚਾਰੇ ਨੂੰ ਨੁਕਸਾਨ ਪਹੁੰਚਾ ਰਹੀ ਹੈ। ਦਿੱਲੀ ਦੀ ਸੋਚ ਸਿੱਖਾਂ ਨੂੰ ਬੰਦੀ ਬਣਾ ਕੇ ਰੱਖਣਾ ਚਾਹੁੰਦੀ ਹੈ। ਦਿੱਲੀ ਦੀ ਸੋਚ ਪੰਥ ਅਤੇ ਪੰਜਾਬ ਨੂੰ ਨੁਕਸਾਨ ਪਹੁੰਚਾ ਰਹੀ ਹੈ। ਦਿੱਲੀ ਦੀ ਸੋਚ ਪੰਜਾਬ ਦੇ ਪਾਣੀ ਨੂੰ ਲੁੱਟਣਾ ਚਾਹੁੰਦੀ ਹੈ।
ਇਸ ਦੇ ਨਾਲ ਹੀ ਦੱਸ ਦਈਏ ਅੰਮ੍ਰਿਤਪਾਲ ਦੀ ਪਾਰਟੀ ਤੋਂ ਅਕਾਲੀ ਦਲ (ਬਾਦਲ) ਨੂੰ ਸਭ ਤੋਂ ਵੱਧ ਨੁਕਸਾਨ ਹੋ ਸਕਦਾ ਹੈ। ਜੋ ਹੁਣ ਤੱਕ ਸੰਪਰਦਾਇਕ ਰਾਜਨੀਤੀ ਦਾ ਸਭ ਤੋਂ ਵੱਡਾ ਚਿਹਰਾ ਸੀ ਪਰ ਹੁਣ ਨਵੇਂ ਅਕਾਲੀ ਦਲ ਤੋਂ ਚੁਣੌਤੀ ਦਾ ਸਾਹਮਣਾ ਕਰੇਗਾ।