– ਸੀਨੀਅਰ ਡਿਪਟੀ ਮੇਅਰ ਹੋਣਗੇ ਰਾਕੇਸ਼ ਪਰਾਸ਼ਰ
– ਡਿਪਟੀ ਮੇਅਰ ਹੋਣਗੇ ਹੋਣਗੇ ਪ੍ਰਿੰਸ ਜੌਹਰ
ਦਾ ਐਡੀਟਰ ਨਿਊਜ਼, ਲੁਧਿਆਣਾ —– ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦਾ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਇੱਕ ਮਹਿਲਾ ਮੇਅਰ ਮਿਲੀ ਹੈ। ਦਰਅਸਲ, ਇਹ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ। ਪਹਿਲਾਂ ਇਹ ਚਰਚਾ ਸੀ ਕਿ ਪਾਰਟੀ ਨਿਧੀ ਗੁਪਤਾ, ਪ੍ਰਿੰਸੀਪਲ ਇੰਦਰਜੀਤ ਕੌਰ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਵਿੱਚੋਂ ਕਿਸੇ ਇੱਕ ਨੂੰ ਚੁਣ ਸਕਦੀ ਹੈ। ਹਾਲਾਂਕਿ, ਬਾਅਦ ਵਿੱਚ ਪਾਰਟੀ ਨੇ ਇੰਦਰਜੀਤ ਕੌਰ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ।
ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਟਵੀਟ ਕਰਕੇ, ਇਨ੍ਹਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।