ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਪੰਜਾਬ ਸਰਕਾਰ ਨੇ ਮੁੜ ਕੈਬਨਿਟ ਮੀਟਿੰਗ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਦਿਨ ਸੋਮਵਾਰ 3 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸਵੇਰੇ 11 ਵਜੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਨ ਦੀ ਅਗਵਾਈ ‘ਚ ਹੋਣ ਵਾਲੀ ਮੀਟਿੰਗ ਦਾ ਏਜੰਡਾ ਬਾਅਦ ‘ਚ ਦੱਸਿਆ ਜਾਵੇਗਾ।
ਦੱਸ ਦਈਏ ਕਿ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਕੁੱਝ ਹੀ ਦਿਨਾਂ ਦੇ ਫਰਕ ‘ਚ ਇਹ ਦੂਜੀ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਸਕਦਾ ਹੈ।