ਦਾ ਐਡੀਟਰ ਨਿਊਜ਼, ਪਟਿਆਲਾ —— ਕਿਸਾਨਾਂ ਨੂੰ ਰਿਹਾਅ ਕਰਨ ਤੋਂ ਬਾਅਦ ਪੁਲਿਸ ਅਧਿਕਾਰੀਆਂ ADGP ਜਸਕਰਨ ਸਿੰਘ, ਨਰਿੰਦਰ ਭਰਾਗਵ ਭਾਰਗਵ (DIG), ਹਰਜਿੰਦਰ ਸਿੰਘ ਗਿੱਲ (DSP) ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਾਣੀ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਖਤਮ ਕਰਵਾਇਆ।
ਜਿਕਰਯੋਗ ਹੈ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਬੀਤੀ ਕਈ ਦਿਨਾਂ ਤੋਂ ਮਰਨ ਵਰਤ ‘ਤੇ ਸਨ। ਕੇਂਦਰ ਨਾਲ ਮੀਟਿੰਗ ਤੋਂ ਬਾਅਦ ਜਦੋਂ ਤੋਂ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਸ ਦਿਨ ਤੋਂ ਉਹਨਾਂ ਨੇ ਪਾਣੀ ਪੀਣਾ ਵੀ ਛੱਡ ਦਿੱਤਾ ਸੀ ਅਤੇ ਕਿਹਾ ਸੀ ਜਦੋਂ ਤੱਕ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਹ ਪਾਣੀ ਵੀ ਨਹੀ ਪੀਣਗੇ। ਪਰ ਅੱਜ ਜਦੋਂ ਕਿਸਾਨਾਂ ਨੂੰ ਰਿਹਾਅ ਕੀਤਾ ਗਿਆ ਤਾਂ ਉਸ ਤੋਂ ਬਾਅਦ ਪੁਲਿਸ ਅਧੀਕਾਰੀਆਂ ਨੇ ਡੱਲੇਵਾਲ ਨੂੰ ਪਾਣੀ ਪਲਾਇਆ ਅਤੇ ਉਨ੍ਹਾਂ ਦਾ ਮਰਨ ਵਰਤ ਖਤਮ ਕਰਵਾਇਆ।