ਦਾ ਐਡੀਟਰ ਨਿਊਜ਼, ਮੋਹਾਲੀ —— ਮੋਹਾਲੀ ਦੀ ਅਦਾਲਤ ਵੱਲੋਂ ਈਸਾਈ ਧਾਰਮਿਕ ਆਗੂ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਮੋਹਾਲੀ ਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਅਦਾਲਤ ਵੱਲੋਂ ਬਜਿੰਦਰ ਨੂੰ 3 ਦਿਨ ਪਹਿਲਾਂ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ। ਬਜਿੰਦਰ ‘ਤੇ ਦੋਸ਼ ਸੀ ਕਿ ਉਹ ਲੜਕੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ। ਜਿੱਥੇ ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ। ਉਸਨੇ ਉਸਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਉਸਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦੇਵੇਗਾ। ਇਹ ਸਜ਼ਾ ਅਜਿਹੇ ਸਮੇਂ ਸੁਣਾਈ ਗਈ ਹੈ ਜਦੋਂ ਬਜਿੰਦਰ ਸਿੰਘ ਇੱਕ ਹੋਰ ਔਰਤ ‘ਤੇ ਜਿਨਸੀ ਹਮਲੇ ਅਤੇ ਹਮਲੇ ਦੇ ਇੱਕ ਹੋਰ ਮਾਮਲੇ ਵਿੱਚ ਫਸਿਆ ਹੋਇਆ ਹੈ।