ਦਾ ਐਡੀਟਰ ਨਿਊਜ਼, ਗੁਰਦਾਸਪੁਰ ——- ਗੁਰਦਾਸਪੁਰ ਜ਼ਿਲ੍ਹੇ ਅੰਦਰ ਪਿੰਡ ਬੱਬੇਹਾਲੀ ਨੇੜਿਓਂ ਧਾਰੀਵਾਲ ਨੂੰ ਜਾਂਦੀ ਨਹਿਰ ‘ਚ ਬੀਤੇ ਦਿਨੀਂ ਨੂੰਹ ਸੱਸ ਨੂੰ ਲੁਟੇਰਿਆਂ ਵੱਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੌਰਾਨ ਝੜਪ ਮੌਕੇ ਨੂੰਹ ਨਹਿਰ ‘ਚ ਜਾ ਡਿੱਗ ਗਈ ਸੀ। ਇਸ ਤੋਂ ਬਾਅਦ ਅੱਜ ਨੂੰਹ ਦੀ ਲਾਸ਼ ਨਹਿਰ ‘ਚ ਤੈਰਦੀ ਹੋਈ ਮਿਲੀ। ਜਾਣਕਾਰੀ ਅਨੁਸਾਰ ਅਮਨਪ੍ਰੀਤ ਕੌਰ (ਨੂੰਹ) ਅਤੇ ਰੁਪਿੰਦਰ ਕੌਰ(ਸੱਸ) ਐਕਟਿਵਾ ‘ਤੇ ਸਵਾਰ ਹੋ ਕੇ ਤਿੱਬੜੀ ਤੋਂ ਧਾਰੀਵਾਲ ਨੂੰ ਜਾਂਦੀ ਨਹਿਰ ਦੀ ਪਟਰੀ ਰਸਤੇ ਜਾ ਰਹੀਆਂ ਸਨ। ਇਸ ਦੌਰਾਨ ਬੱਬੇਹਾਲੀ ਪੁੱਲ ਤੋਂ ਕਰੀਬ 200 ਮੀਟਰ ਦੂਰੀ ‘ਤੇ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਕੇ ਗਹਿਣੇ ਅਤੇ ਪੈਸੇ ਖੋਣ ਦੀ ਕੋਸ਼ਿਸ਼ ਕੀਤੀ।
ਇਸ ਝੜਪ ਦੌਰਾਨ ਲੁਟੇਰਿਆਂ ਨੇ ਨੂੰਹ ਨੂੰ ਧੱਕਾ ਦੇ ਦਿੱਤਾ ਜਿਸ ਦੌਰਾਨ ਉਹ ਨਹਿਰ ਵਿਚ ਡਿੱਗ ਪਈ। ਇਸ ਮੌਕੇ ਲੁਟੇਰੇ ਫਰਾਰ ਹੋ ਗਏ ਅਤੇ ਸੱਸ ਵੱਲੋਂ ਰੌਲਾ ਪਾਏ ਜਾਣ ‘ਤੇ ਲੋਕ ਇਕੱਠੇ ਹੋ ਗਏ ਜਿਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਗੋਤਾਖੋਰਾਂ ਵੱਲੋਂ ਉਕਤ ਲਾਪਤਾ ਹੋਈ ਅਮਨਪ੍ਰੀਤ ਕੌਰ ਦੀ ਭਾਲ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਅੱਜ 5ਵੇਂ ਦਿਨ ਮ੍ਰਿਤਕਾ ਦੀ ਲਾਸ਼ ਬਰਾਮਦ ਹੋਈ ।


ਦੂਜੇ ਪਾਸੇ ਮ੍ਰਿਤਕਾ ਦੇ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ 5 ਦਿਨਾਂ ਬਾਅਦ ਧਾਰੀਵਾਲ ਨੇੜੇ ਅਮਨਦੀਪ ਕੌਰ ਦੀ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਇਲਜ਼ਾਮ ਲਗਾਉਦੀਆਂ ਦੱਸਿਆ ਕਿ ਸਾਡੀ ਧੀ ਨੂੰ ਉਸ ਦੀ ਸੱਸ ਰੁਪਿੰਦਰ ਕੌਰ ਨੇ ਨਹਿਰ ‘ਚ ਧੱਕਾ ਦਿੱਤਾ ਸੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।