ਦਾ ਐਡੀਟਰ ਨਿਊਜ਼, ਫਰੀਦਕੋਟ —— ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਬੀਤੀ ਦੇਰ ਰਾਤ ਤੋਂ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।
ਪ੍ਰਸ਼ਾਸਨ ਨੇ ਇਹ ਫੈਸਲਾ ਸਾਵਧਾਨੀ ਦੇ ਤੌਰ ‘ਤੇ ਲਿਆ ਹੈ। ਡੀਸੀ ਦੇ ਹੁਕਮਾਂ ਤੋਂ ਬਾਅਦ ਬੀਤੀ ਰਾਤ ਤੋਂ ਮੋਬਾਈਲ ਡਾਟਾ ਸੇਵਾਵਾਂ ਪੂਰੀ ਤਰ੍ਹਾਂ ਬੰਦ ਹਨ। ਕਿਹਾ ਜਾ ਰਿਹਾ ਹੈ ਕਿ ਅਗਲੇ ਹੁਕਮਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।


ਤੁਹਾਨੂੰ ਦੱਸ ਦੇਈਏ ਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਗਤੀਵਿਧੀਆਂ ਵਧੀਆਂ ਹਨ। ਬਹੁਤ ਸਾਰੇ ਲੋਕ ਆਪਣੇ ਘਰ ਛੱਡ ਕੇ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਰਹੇ ਹਨ। ਫੌਜ ਅਤੇ ਸੁਰੱਖਿਆ ਬਲਾਂ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਅਗਲੇਰੇ ਫੈਸਲੇ ਲਏ ਜਾਣਗੇ।