ਦਾ ਐਡੀਟਰ ਨਿਊਜ਼, ਫਾਜ਼ਿਲਕਾ ——- ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐਸਐਸਪੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼ ਹੈ।
ਦਰਅਸਲ, ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਲੋਕ ਫਾਜ਼ਿਲਕਾ ਵਿੱਚ ਨਾਬਾਲਗ ਵਿਰੁੱਧ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਇਸ ਤੋਂ ਇਲਾਵਾ, ਪਰਿਵਾਰ ‘ਤੇ ਲੱਖਾਂ ਰੁਪਏ ਦੀ ਰਿਸ਼ਵਤ ਦੇਣ ਲਈ ਵੀ ਦਬਾਅ ਪਾਇਆ ਜਾ ਰਿਹਾ ਸੀ।

ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਸੀ ਅਤੇ ਦੋਸ਼ੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਵਿੱਚ ਫਾਜ਼ਿਲਕਾ ਸਾਈਬਰ ਸੈੱਲ ਦੇ ਐਸਐਚਓ ਮੁਨਸ਼ੀ ਅਤੇ ਦੋ ਹੋਰ ਸ਼ਾਮਲ ਹਨ। ਜਿਨ੍ਹਾਂ ‘ਚ ਥਾਣਾ ਸਦਰ ਦੇ ਐੱਸਐੱਚਓ ਮਨਜੀਤ ਸਿੰਘ, ਮੁਨਸ਼ੀ ਛਿੰਦਰਪਾਲ, ਕਾਂਸਟੇਬਲ ਰਾਜਪਾਲ ਅਤੇ ਸੁਮਿਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਐਸਐਸਪੀ ਵਰਿੰਦਰ ਸਿੰਘ ਬਰਾੜ, ਸਿੰਘਮ ਪੁਲਿਸ ਡੀਐਸਪੀ ਬਿਕਰਮ ਬਰਾੜ ਦਾ ਭਰਾ ਹੈ।