ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲੈਂਦਿਆਂ IPS ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਪੰਜ ਆਈ. ਪੀ. ਐੱਸ. ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿਚ ਨਾਨਕ ਸਿੰਘ, ਗੌਰਵ ਗਰਗ, ਦੀਪਕ ਹਿਲੋਰੀ, ਗੁਰਮੀਤ ਸਿੰਘ ਚੌਹਾਨ ਅਤੇ ਨਵੀਨ ਸੈਣੀ ਸ਼ਾਮਲ ਹਨ। ਤਰੱਕੀਆਂ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।
