ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਅੱਜ 25 ਜੁਲਾਈ ਨੂੰ ਹਰਸਿਮਰਤ ਕੌਰ ਬਾਦਲ ਦਾ ਜਨਮਦਿਨ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ਤੋਂ 2 ਦਿਨ ਪਹਿਲਾਂ 23 ਜੁਲਾਈ ਨੂੰ ਇੱਕ ਪੱਤਰ ਜਾਰੀ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਇਸ ਪੱਤਰ ‘ਚ ਕਿਹਾ ਕਿ, “25 ਜੁਲਾਈ ਨੂੰ ਆਉਣ ਵਾਲੇ ਤੁਹਾਡੇ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਖਾਸ ਮੌਕੇ ‘ਤੇ, ਕਿਰਪਾ ਕਰਕੇ ਤੁਹਾਡੀ ਚੰਗੀ ਸਿਹਤ ਅਤੇ ਲੰਬੀ, ਸੰਪੂਰਨ ਜ਼ਿੰਦਗੀ ਲਈ ਮੇਰੀਆਂ ਸ਼ੁਭਕਾਮਨਾਵਾਂ ਸਵੀਕਾਰ ਕਰੋ। ਅੰਮ੍ਰਿਤ ਕਾਲ ਦੇ ਇਸ ਯੁੱਗ ਵਿੱਚ ਤੇਜ਼ੀ ਨਾਲ ਅੱਗੇ ਵਧਦੇ ਹੋਏ, ਅਸੀਂ ਇੱਕ ਵਿਕਸਤ, ਖੁਸ਼ਹਾਲ ਅਤੇ ਸਮਾਵੇਸ਼ੀ ਭਾਰਤ ਬਣਾਉਣ ਲਈ ਯਤਨਸ਼ੀਲ ਹਾਂ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਨਿਰੰਤਰ ਯਤਨ ਦੇਸ਼ ਨੂੰ ਹੋਰ ਉਚਾਈਆਂ ‘ਤੇ ਪਹੁੰਚਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।”
