– ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਸਤੰਬਰ ਮਹੀਨੇ ਇਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿਚ ਜਨਤਕ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਮੁਤਾਬਕ 22 ਸਤੰਬਰ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਮੌਕੇ ਪੂਰੇ ਸੂਬੇ ਵਿਚ ਛੁੱਟੀ ਰਹੇਗੀ। ਇਸ ਦੇ ਚੱਲਦੇ ਸੂਬੇ ਵਿਚ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
