ਦਾ ਐਡੀਟਰ ਨਿਊਜ਼, ਕੋਲਕਾਤਾ —- ਦੱਖਣੀ ਅਫਰੀਕਾ ਭਾਰਤ ਵਿਰੁੱਧ ਪਹਿਲੇ ਟੈਸਟ ਦੀ ਦੂਜੀ ਪਾਰੀ ਵਿੱਚ 153 ਦੌੜਾਂ ‘ਤੇ ਆਲ ਆਊਟ ਹੋ ਗਿਆ। ਭਾਰਤ ਨੂੰ ਜਿੱਤ ਲਈ 124 ਦੌੜਾਂ ਦਾ ਟੀਚਾ ਹੈ। ਅੱਜ ਐਤਵਾਰ ਮੈਚ ਦਾ ਤੀਜਾ ਦਿਨ ਹੈ ਅਤੇ ਅੱਜ ਹੀ ਮੈਚ ਦਾ ਨਤੀਜਾ ਆ ਜਾਵੇਗਾ। ਦੱਖਣੀ ਅਫ਼ਰੀਕਾ ਵੱਲੋਂ ਮਿਲੇ ਟੀਚੇ ਦਾ ਪਿੱਛਾ ਕਰਨ ਉੱਤਰੀ ਭਰਤੀ ਟੀਮ ਦੀਆਂ ਵੀ ਦੋ ਵਿਕਟਾਂ ਡਿੱਗ ਚੁੱਕੀਆਂ ਹਨ।
ਭਾਰਤ ਨੇ ਦੁਪਹਿਰ ਦੇ ਖਾਣੇ ਤੱਕ ਦੂਜੀ ਪਾਰੀ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ 10 ਦੌੜਾਂ ਬਣਾਈਆਂ। ਧਰੁਵ ਜੁਰੇਲ ਅਤੇ ਵਾਸ਼ਿੰਗਟਨ ਸੁੰਦਰ ਕ੍ਰੀਜ਼ ‘ਤੇ ਮੌਜੂਦ ਹਨ। ਯਸ਼ਸਵੀ ਜੈਸਵਾਲ ਅਤੇ ਕੇਐਲ ਰਾਹੁਲ ਆਊਟ ਹੋ ਗਏ ਹਨ। ਦੱਖਣੀ ਅਫਰੀਕਾ ਲਈ ਮਾਰਕੋ ਜਾਨਸਨ ਨੇ ਦੋਵੇਂ ਵਿਕਟਾਂ ਲਈਆਂ।

ਦੱਖਣੀ ਅਫਰੀਕਾ ਲਈ ਦੂਜੀ ਪਾਰੀ ‘ਚ ਕਪਤਾਨ ਤੇਂਬਾ ਬਾਵੁਮਾ ਨੇ ਅਰਧ ਸੈਂਕੜਾ ਲਗਾਇਆ, 55 ਦੌੜਾਂ ਬਣਾ ਕੇ ਅਜੇਤੂ ਰਿਹਾ। ਦੂਜੀ ਪਾਰੀ ਵਿੱਚ ਭਾਰਤ ਲਈ ਰਵਿੰਦਰ ਜਡੇਜਾ ਨੇ 4 ਵਿਕਟਾਂ ਲਈਆਂ। ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ 1-1 ਵਿਕਟ ਲਈ।
ਇਸ ਤੋਂ ਪਹਿਲਾਂ, ਦੱਖਣੀ ਅਫਰੀਕਾ ਨੇ ਸ਼ੁੱਕਰਵਾਰ ਨੂੰ ਟਾਸ ਜਿੱਤਿਆ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਹ ਆਪਣੀ ਪਹਿਲੀ ਪਾਰੀ ਵਿੱਚ 159 ਦੌੜਾਂ ‘ਤੇ ਆਊਟ ਹੋ ਗਏ, ਜਦੋਂ ਕਿ ਭਾਰਤ ਨੇ 189 ਦੌੜਾਂ ਬਣਾਈਆਂ। ਭਾਰਤ ਨੂੰ ਪਹਿਲੀ ਪਾਰੀ ‘ਚ 30 ਦੌੜਾਂ ਦੀ ਲੀਡ ਮਿਲੀ ਸੀ।