ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਭਾਰਤੀ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਅੰਤਰਰਾਸ਼ਟਰੀ ਗੈਂਗਸਟਰ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਦੱਸ ਦਈਏ ਕਿ ਗੁਜਰਾਤ ਵਿੱਚ ਵੀ ਕੈਦ ਅੰਤਰਰਾਸ਼ਟਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਬਦਨਾਮ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਹ ਵੱਡੀ ਸਫਲਤਾ ਹਾਸਲ ਕੀਤੀ ਹੈ।
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਡਿਪੋਰਟੇਸ਼ਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ, ਕਿਉਂਕਿ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਕਈ ਵੱਡੇ ਕੇਸਾਂ ‘ਚ ਲੋੜੀਂਦਾ ਹੈ ਜਿਵੇਂ ਕਿ ਸਿੱਧੂ ਮੂਸੇਵਾਲਾ ਕਤਲ ਕੇਸ, ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਅਤੇ ਮੁੰਬਈ ‘ਚ ਬਾਬਾ ਸਿੱਦੀਕੀ ਕਤਲ ਕੇਸ। ਇਹ ਹੀ ਨਹੀਂ ਅਨਮੋਲ ਬਿਸ਼ਨੋਈ ਵਿਰੁੱਧ ਦੇਸ਼ ਭਰ ਦੇ ਕਈ ਰਾਜਾਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।

ਹਾਲ ਹੀ ਦੇ ਸਾਲਾਂ ਵਿੱਚ, ਅਨਮੋਲ ਬਿਸ਼ਨੋਈ ਨੂੰ ਪੰਜਾਬੀ ਗਾਇਕ ਕਰਨ ਔਜਲਾ ਨਾਲ ਵਿਦੇਸ਼ ਵਿੱਚ ਇੱਕ ਨਾਈਟ ਪਾਰਟੀ ਵਿੱਚ ਵੀ ਦੇਖਿਆ ਗਿਆ ਸੀ। ਉਸਨੂੰ 2024 ਵਿੱਚ ਅਮਰੀਕਾ ਵਿੱਚ ਵੀ ਹਿਰਾਸਤ ਵਿੱਚ ਲਿਆ ਗਿਆ ਸੀ। ਉਦੋਂ ਤੋਂ, ਅਨਮੋਲ ਬਿਸ਼ਨੋਈ ਕਥਿਤ ਤੌਰ ‘ਤੇ ਅਮਰੀਕੀ ਪੁਲਿਸ ਅਤੇ ਏਜੰਸੀਆਂ ਦੀ ਹਿਰਾਸਤ ਵਿੱਚ ਹੈ। ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਉਣ ਦਾ ਕਾਫ਼ੀ ਮਹੱਤਵ ਹੈ, ਕਿਉਂਕਿ ਅਨਮੋਲ ਬਿਸ਼ਨੋਈ ਦੇਸ਼ ਦੇ ਨਵੇਂ ਡੌਨ, ਲਾਰੈਂਸ ਬਿਸ਼ਨੋਈ ਦਾ ਸਕਾ ਭਰਾ ਹੈ, ਜੋ ਇਸ ਸਮੇਂ ਗੁਜਰਾਤ ਦੇ ਅਹਿਮਦਾਬਾਦ ਦੀ ਜੇਲ੍ਹ ‘ਚ ਬੰਦ ਹੈ। ਅਨਮੋਲ ਲੌਰੇਸ਼ ਬਿਸ਼ਨੋਈ ਗੈਂਗ ਦੇ ਹਰ ਆਪ੍ਰੇਸ਼ਨ ਲਈ ਵੀ ਜ਼ਿੰਮੇਵਾਰ ਸੀ।