ਦਾ ਐਡੀਟਰ ਨਿਊਜ਼, ਪਟਿਆਲਾ — ਪਟਿਆਲਾ ਪੁਲਿਸ ਨੇ ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਦੇ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਸਾਈਬਰ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਜਾਅਲਸਾਜ਼ੀ, ਆਈਟੀ ਐਕਟ ਅਤੇ ਹੋਰ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਇਹ ਕਾਰਵਾਈ ਸਾਬਕਾ ਆਈਜੀ ਵੱਲੋਂ ਲਿਖੇ ਇੱਕ ਨੋਟ ਦੇ ਆਧਾਰ ‘ਤੇ ਕੀਤੀ ਗਈ ਹੈ।
ਅਮਰ ਸਿੰਘ ਨੇ ਸੋਮਵਾਰ ਨੂੰ ਆਪਣੇ ਘਰ ਵਿੱਚ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਆਪਣੇ ਪੇਟ ਵਿੱਚ ਗੋਲੀ ਮਾਰ ਲਈ। ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ, ਸਾਬਕਾ ਆਈਪੀਐਸ ਅਧਿਕਾਰੀ ਨੇ 12 ਪੰਨਿਆਂ ਦਾ ਸੁਸਾਈਡ ਨੋਟ ਲਿਖਿਆ, ਜਿਸ ‘ਤੇ “ਐਮਰਜੈਂਸੀ,” “ਜ਼ਰੂਰੀ” ਅਤੇ “ਆਖਰੀ ਅਪੀਲ” ਲਿਖਿਆ ਗਿਆ ਸੀ। ਨੋਟ ਵਿੱਚ, ਉਨ੍ਹਾਂ ਨੇ 8 ਕਰੋੜ ਰੁਪਏ ਦੀ ਔਨਲਾਈਨ ਧੋਖਾਧੜੀ ਦਾ ਹਵਾਲਾ ਦਿੱਤਾ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਅਤੇ ਮਾਮਲੇ ਦੀ ਐਸਆਈਟੀ ਜਾਂ ਸੀਬੀਆਈ ਜਾਂਚ ਦੀ ਬੇਨਤੀ ਕੀਤੀ ਸੀ।

ਦੱਸ ਦਈਏ ਕਿ ਇਸ ਧੋਖਾਧੜੀ ਤੋਂ ਬਾਅਦ ਖੁਦ ਨੂੰ ਗੋਲੀ ਮਾਰਨ ਵਾਲੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਹੁਣ ਖ਼ਤਰੇ ਤੋਂ ਬਾਹਰ ਹਨ। ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦਾ ਪਹਿਲਾ ਆਪ੍ਰੇਸ਼ਨ ਸਫਲ ਰਿਹਾ ਸੀ ਅਤੇ ਮੰਗਲਵਾਰ ਨੂੰ ਹੋਇਆ ਦੂਜਾ ਆਪ੍ਰੇਸ਼ਨ ਸਫਲ ਰਿਹਾ ਹੈ। ਹਾਲਾਂਕਿ, ਸਾਬਕਾ ਆਈਜੀ ਇਸ ਸਮੇਂ ਕੋਈ ਵੀ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹਨ।