ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ: ਖੁੱਡੀਆਂ ਵੱਲੋਂ IIT ਰੋਪੜ ਦੇ ਮਾਹਿਰਾਂ ਨਾਲ ਮੀਟਿੰਗ

  • ਖੇਤੀਬਾੜੀ ਸੈਕਟਰ ਵਿੱਚ ਏਆਈ-ਅਧਾਰਤ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਬਾਰੇ ਕੀਤਾ ਵਿਚਾਰ-ਵਟਾਂਦਰਾ

ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ।

Banner Add

ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਇਸ ਸਬੰਧੀ ਪਾਇਲਟ ਪ੍ਰੋਜੈਕਟ ਲਾਗੂ ਕਰਨ ਅਤੇ ਜ਼ਿਲ੍ਹਿਆਂ ਵਿੱਚ ਏਆਈ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਟੋਮੈਟਿਕ ਵੈਦਰ (ਮੌਸਮ) ਸਟੇਸ਼ਨਾਂ ਦੀ ਸਥਾਪਨਾ, ਫੀਲਡ ਡੇਟਾ ਇਕੱਠਾ ਕਰਨ ਲਈ ਕਿਸਾਨਾਂ ਦੀ ਸ਼ਮੂਲੀਅਤ, ਬਾਗਬਾਨੀ ਕਲੱਸਟਰਾਂ ਨੂੰ ਸਹਾਇਤਾ ਅਤੇ ਏਆਈ-ਅਧਾਰਤ ਪਸ਼ੂਧਨ ਉਤਪਾਦਕਤਾ ਹੱਲਾਂ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਖੇਤੀਬਾੜੀ ਮੰਤਰੀ ਨੇ ਆਈਆਈਟੀ ਰੋਪੜ ਵੱਲੋਂ ਖੇਤੀ ਸੈਕਟਰ ਵਿੱਚ ਖੇਤੀਬਾੜੀ ਦੇ ਸਹੀ ਢੰਗ-ਤਕੀਕਿਆਂ ਅਤੇ ਏਆਈ ਦੀ ਢੁਕਵੀਂ ਵਰਤੋਂ ਸਬੰਧੀ ਨੈਸ਼ਨਲ-ਲੈਵਲ ਦੇ ਕੋਰਸ ਸ਼ੁਰੂ ਕਰਨ ਦੀ ਪਹਿਲਕਦਮੀ ਦਾ ਵੀ ਸਵਾਗਤ ਕੀਤਾ, ਜਿਸਦਾ ਉਦੇਸ਼ ਨੌਜਵਾਨਾਂ ਦਾ ਹੁਨਰ ਵਿਕਾਸ ਅਤੇ ਸਰਕਾਰੀ ਅਧਿਕਾਰੀਆਂ ਦੇ ਸਮਰੱਥਾ ਨਿਰਮਾਣ ਵਿੱਚ ਵਾਧਾ ਕਰਨਾ ਹੈ। ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਲਈ ਸੀਟਾਂ ਦਾ ਵਿਸ਼ੇਸ਼ ਰਾਖਵਾਂਕਰਨ ਖੇਤੀਬਾੜੀ-ਤਕਨਾਲੋਜੀ ਵਿੱਚ ਰਾਜ ਦੇ ਮਨੁੱਖੀ ਸਰੋਤ ਅਧਾਰ ਨੂੰ ਹੋਰ ਮਜ਼ਬੂਤ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਸਹਿਯੋਗ ਪੰਜਾਬ ਨੂੰ ਏਆਈ-ਅਧਾਰਤ ਖੇਤੀਬਾੜੀ ਸੁਧਾਰਾਂ ਦੇ ਖੇਤਰ ਵਿੱਚ ਇੱਕ ਮੋਹਰੀ ਅਤੇ ਮਾਡਲ ਰਾਜ ਵਜੋਂ ਸਥਾਪਿਤ ਕਰੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਸਰੋਤ ਕੁਸ਼ਲਤਾ, ਜਲਵਾਯੂ-ਅਨੁਕੂਲਤਾ ਅਤੇ ਟਿਕਾਊ ਵਿਕਾਸ ਵਿੱਚ ਮਹੱਤਵਪੂਰਨ ਵਾਧਾ ਹੋਣ ਦੀ ਉਮੀਦ ਹੈ।

ਮੀਟਿੰਗ ਦੌਰਾਨ ਆਈਆਈਟੀ, ਰੋਪੜ ਦੇ ਐਸੋਸੀਏਟ ਪ੍ਰੋਫੈਸਰ ਡਾ. ਪੁਸ਼ਪੇਂਦਰ ਪੀ ਸਿੰਘ ਨੇ ਸੈਂਟਰ ਆਫ ਐਕਸੀਲੈਂਸ, ਜਿਸ ਲਈ ਭਾਰਤ ਸਰਕਾਰ ਵੱਲੋਂ ਲਗਭਗ 310 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਦੇ ਅਧੀਨ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਏਆਈ-ਅਧਾਰਤ ਫਸਲ ਸਲਾਹਕਾਰ ਪ੍ਰਣਾਲੀਆਂ, ਬਹੁ-ਭਾਸ਼ਾਈ ਕਿਸਾਨ ਚੈਟਬੋਟਸ, ਫਸਲਾਂ ਦੇ ਡਿਜੀਟਲ ਟਵਿਨਸ, ਉਪਜ ਅਨੁਮਾਨ ਮਾਡਲ, ਮਿੱਟੀ ਸਿਹਤ ਵਿਸ਼ਲੇਸ਼ਣ, ਮੌਸਮ ਇੰਟੈਲੀਜੈਂਸ ਟੂਲ ਅਤੇ ਸਮਾਰਟ ਪਸ਼ੂਧਨ ਪ੍ਰਬੰਧਨ ਐਪਲੀਕੇਸ਼ਨ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਡਾਇਰੈਕਟਰ ਖੇਤੀਬਾੜੀ ਵਿਭਾਗ ਜਸਵੰਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Recent Posts

CM ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ: 4 ਦੀ ਮੌਤ

ਪੰਜਾਬ ਸਰਕਾਰ ਨੇ ਸਸਪੈਂਡ IPS ਅਫਸਰ ਨੂੰ ਕੀਤਾ ਬਹਾਲ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ SGPC ਨੇ ਲਿਆ ਸਖ਼ਤ ਨੋਟਿਸ

SC ਕਮਿਸ਼ਨ ਵੱਲੋਂ DDPO ਜਲੰਧਰ ਤਲਬ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਲਏ ਗਏ ਦੋ ਇਤਿਹਾਸਕ ਫੈਸਲੇ

‘ਯੁੱਧ ਨਸ਼ਿਆਂ ਵਿਰੁੱਧ’; ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਕਰੇਗੀ ਰੱਖਿਆ: ਹਰਜੋਤ ਬੈਂਸ

ਦਿੱਲੀ ਦੀ ਆਪ ਨੇਤਾ ‘ਆਤਿਸ਼ੀ’ ਵੀਡੀਓ ਮਾਮਲੇ ਵਿੱਚ ਜਲੰਧਰ ‘ਚ ਦਰਜ ਹੋਈ FIR

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਕੈਨੇਡੀਅਨ ਸਰਕਾਰ ਨੇ ਸੀਨੀਅਰ ਸਿਟੀਜ਼ਨਾਂ ਦੀ PR ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੰਜਾਬੀ ਵੀ ਹੋਣਗੇ ਪ੍ਰਭਾਵਿਤ

ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਮਾਂ ਸਾਹਮਣੇ ਪੁੱਤ ਦੀ ਹੱਤਿਆ ਮਾਮਲਾ: ਪੁਲਿਸ ਨੇ ਕਤਲ ਦੀ ਸੁਲਝਾਈ ਗੁੱਥੀ

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਤਰਨਤਾਰਨ ਵਿੱਚ ਸਸਪੈਂਡ ਐਸਐਸਪੀ ਰਵਜੋਤ ਕੌਰ ਬਹਾਲ

ਪੰਜਾਬ ‘ਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ, ਵਿੱਢੀ ਜਾਵੇਗੀ ਜੰਗ: ਕੇਜਰੀਵਾਲ

SC ਕਮਿਸ਼ਨ ਵਲੋਂ ਰੂਪਨਗਰ ਦਾ SP ਤਲਬ, ਪੜ੍ਹੋ ਕੀ ਹੈ ਮਾਮਲਾ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ – ਸੁਖਵਿੰਦਰ ਬਿੰਦਰਾ

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ: ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ

ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

CM ਮਾਨ ਨੇ ਜਥੇਦਾਰ ਨੂੰ ਕੀਤੀ ਖਾਸ ਅਪੀਲ , ਪੜ੍ਹੋ ਕੀ ਕਿਹਾ ?

ਚਿੱਟੇ ਡਰੱਮ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼: ਕਤਲ ਤੋਂ ਬਾਅਦ ਲਾਸ਼ ਦੇ ਕੀਤੇ ਹੋਏ ਸੀ ਤਿੰਨ ਟੁਕੜੇ

ਫੇਰ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਹਾਈ ਅਲਰਟ ‘ਤੇ: ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਫਿਰੋਜ਼ਪੁਰ ਵਿੱਚ ਸਲੂਨ ਮਾਲਕ ਨੇ ਆਪਣੇ ਪਰਿਵਾਰ ਦਾ ਕਤਲ ਕਰ ਕੀਤੀ ਖੁਦਕੁਸ਼ੀ

ਆਪ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦਾ ਮਾਮਲਾ: SGPC ਪ੍ਰਧਾਨ ਵੱਲੋਂ ਨਿੰਦਾ

ਅਬੋਹਰ ਰੇਲਵੇ ਸਟੇਸ਼ਨ ਤੋਂ ਇੱਕ ਗੁੰਮਸ਼ੁਦਾ ਬੱਚੀ ਮਿਲੀ: ਬੋਲਣ ਅਤੇ ਸੁਣਨ ਤੋਂ ਵੀ ਅਸਮਰਥ

ਐਸ.ਸੀ.ਕਮਿਸ਼ਨ ਵਲੋਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਮਿੱਥ ਕੇ ਕਤਲ ਦੀ ਘਟਨਾ ਨਾਕਾਮ: ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਪਿਸਤੌਲ ਸਮੇਤ ਕਾਬੂ

ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਮਾਨ ਸਰਕਾਰ ਨੇ ਦਹਾਕਿਆਂ ਪੁਰਾਣੇ ਪੈਟਰਨ ਨੂੰ ਤੋੜਿਆ, ਸਰਕਾਰੀ ਹਸਪਤਾਲ ਵਿੱਚ ਕੀਤਾ ਪਹਿਲਾ ਲਿਵਰ ਟਰਾਂਸਪਲਾਂਟ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਦਾ: ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ਇਜ਼ਰਾਈਲੀ ਵਿਦੇਸ਼ ਮੰਤਰੀ ਸੋਮਾਲੀਲੈਂਡ ਪਹੁੰਚੇ, ਮਾਨਤਾ ਤੋਂ ਬਾਅਦ ਇਹ ਪਹਿਲੀ ਫੇਰੀ

ਕੋਲੰਬੀਆ ਦੇ ਰਾਸ਼ਟਰਪਤੀ ਨੇ ਟਰੰਪ ਨੂੰ ਦਿੱਤੀ ਧਮਕੀ: ਕਿਹਾ, ‘ਜੇ ਹਿੰਮਤ ਹੈ, ਤਾਂ ਮੈਨੂੰ ਫੜ ਕੇ ਦਿਖਾਓ’

ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਪੜ੍ਹੋ ਕੀ ਹੈ ਮਾਮਲਾ

ਪੰਜਾਬ ਦੇ ਸਕੂਲਾਂ ‘ਚ ਠੰਢ ਕਾਰਨ ਫੇਰ ਵਧੀਆਂ ਛੁੱਟੀਆਂ

ਬੰਗਲਾਦੇਸ਼ ‘ਚ ਇੱਕ ਹੋਰ ਹਿੰਦੂ ਨੌਜਵਾਨ ਦੀ ਮੌਤ: ਭੀੜ ਤੋਂ ਬਚਣ ਲਈ ਨਹਿਰ ਵਿੱਚ ਮਾਰੀ ਛਾਲ

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਅਲਰਟ ਜਾਰੀ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ

ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਬੈਂਸ

ਟਾਰਗੇਟ ਕਿਲਿੰਗ ਦੀ ਵਾਰਦਾਤ ਨਾਕਾਮ: ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ*

20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ – ਸ਼੍ਰੋਮਣੀ ਕਮੇਟੀ

ਵੱਡੀ ਖਬਰ: ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ — ਡਾ. ਬਲਜੀਤ ਕੌਰ

ਮੁੜ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ, ਫੇਰ ਮਿਲੀ ਪੈਰੋਲ

ਫਰੀਦਾਬਾਦ ਵਿੱਚ ਸੱਚਖੰਡ ਐਕਸਪ੍ਰੈਸ ਵਿੱਚ ਪੰਜਾਬ ਦੀ ਔਰਤ ਦੀ ਮੌਤ

ਸਾਬਕਾ DIG ਭੁੱਲਰ ਤੋਂ ਬਾਅਦ, ਵਿਚੋਲੇ ਨੇ ਵੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ

ਪੰਜਾਬ ‘ਚ ਜਲਦੀ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣੇਗਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਹੋਵੇਗਾ ਸ਼ੁਰੂ : ਤਰੁਨਪ੍ਰੀਤ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਰੂਸ-ਯੂਕਰੇਨ ਦੀ ਜੰਗ ‘ਚ ਪੰਜਾਬੀ ਮੁੰਡੇ ਦੀ ਮੌਤ

328 ਪਾਵਨ ਸਰੂਪਾਂ ਦੇ ਗੁੰਮ ਹੋਣ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਤੇਜ਼

KKR ਬੰਗਲਾਦੇਸ਼ੀ ਕ੍ਰਿਕਟਰ ਨੂੰ ਹਟਾਏ: BCCI ਨੇ ਨਿਰਦੇਸ਼ ਦਿੱਤਾ

ਪੰਜਾਬ ‘ਚ ਤੜਕੇ-ਤੜਕੇ ਵੱਡੀ ਵਾਰਦਾਤ: ਨੌਜਵਾਨ ਦਾ 16 ਗੋਲੀਆਂ ਮਾਰ ਕੇ ਕਤਲ

ਟਰੰਪ ਹਰ ਸੌਦੇ ਵਿੱਚ ਆਪਣੇ ਪਰਿਵਾਰ ਦਾ ਫਾਇਦਾ ਦੇਖਦਾ ਹੈ: ਅਮਰੀਕੀ ਅਖ਼ਬਾਰ ਦਾ ਦਾਅਵਾ

ਨੇਪਾਲ ਵਿੱਚ ਲੈਂਡਿੰਗ ਦੌਰਾਨ ਜਹਾਜ਼ ਰਨਵੇਅ ਤੋਂ ਫਿਸਲਿਆ

ਦਿੱਲੀ ਵਿੱਚ ਬਾਂਦਰਾਂ ਨੂੰ ਭਜਾਉਣ ਲਈ ਕੀਤੀ ਜਾ ਰਹੀ ਭਰਤੀ: ਵਿਧਾਨ ਸਭਾ ਦੇ ਬਾਹਰ 8 ਘੰਟੇ ਦੀ ਹੋਵੇਗੀ ਸ਼ਿਫਟ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਰੇਲਵੇ ਟਰੈਕ ‘ਤੇ ਮਿਲੀ ਨਵਜੰਮੇ ਬੱਚੇ ਦੀ ਲਾਸ਼

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ: ਖੁੱਡੀਆਂ ਵੱਲੋਂ IIT ਰੋਪੜ ਦੇ ਮਾਹਿਰਾਂ ਨਾਲ ਮੀਟਿੰਗ

ਪੰਜਾਬ ਸਰਕਾਰ ਵੱਲੋਂ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਸਵਿਟਜ਼ਰਲੈਂਡ ‘ਚ ਨਵੇਂ ਸਾਲ ਦੀ ਸ਼ਾਮ ਦੇ ਜਸ਼ਨਾਂ ਦੌਰਾਨ ਧਮਾਕਾ: 10 ਲੋਕਾਂ ਦੀ ਮੌਤ

ਨਵੇਂ ਸਾਲ ਵਾਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ

ਪ੍ਰੇਮਿਕਾ ਦੇ ਪਰਿਵਾਰ ਵੱਲੋਂ ਵਿਆਹ ਕਰਨ ਤੋਂ ਇਨਕਾਰ ਕਰਨ ‘ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ !

ਨਵੇਂ ਸਾਲ ਵਾਲੀ ਰਾਤ ਆਟੋ ਅਤੇ ਕਾਰ ਵਿਚਾਲੇ ਭਿਆਨਕ ਟੱਕਰ: 3 ਮੌਤਾਂ

ਪੰਜਾਬ ਨੇ ਮੀਂਹ ਨਾਲ ਮਨਾਇਆ ਨਵਾਂ ਸਾਲ: ਕਈ ਥਾਵਾਂ ‘ਤੇ ਮੀਂਹ ਪਿਆ, ਧੁੰਦ ਵੀ ਪਈ

ਬੱਚੀ ਦੀ ਮੌਤ ‘ਤੇ ਹਸਪਤਾਲ ਵਿੱਚ ਹੰਗਾਮਾ: ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਨੂੰ ਚੋਲਾ ਚੜ੍ਹਾਉਂਦੇ ਸਮੇਂ 90 ਫੁੱਟ ਦੀ ਉਚਾਈ ‘ਤੇ ਫਸਿਆ ਨੌਜਵਾਨ

ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧੀਆਂ

75ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਟੀਮ ਦੀ ਚੋਣ: ਸੁਖਵਿੰਦਰ ਬਿੰਦਰਾ ਨੇ ਟੀਮ ਦਾ ਵਧਾਇਆ ਹੌਂਸਲਾ

ਜਲੰਧਰ ਦੇ DCP ਦਾ ਤਬਾਦਲਾ, ਫਾਜ਼ਿਲਕਾ ‘ਚ AIG ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਲਾਏ ਗਏ

ਜਲੰਧਰ ਨਗਰ ਨਿਗਮ ਨੇ 1196 ਅਸਾਮੀਆਂ ਲਈ ਭਰਤੀ ਕੱਢੀ: ਫਾਰਮ 10 ਜਨਵਰੀ ਤੋਂ ਮਿਲਣਗੇ

ਕਪਤਾਨ ਵਜੋਂ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਜਿੱਤਣ ਵਾਲੀ ਖਿਡਾਰਨ ਬਣੀ ਹਰਮਨਪ੍ਰੀਤ ਕੌਰ

ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੁਲਿਸ ਹੋਈ ਚੌਕਸ: ਕਾਨੂੰਨ ਤੋੜਨ ਵਾਲਿਆਂ ਨੂੰ ਥਾਣੇ ‘ਚ ਮਿਲੇਗਾ ਮੁਫ਼ਤ ਦਾਖਲਾ

ਮਨਪ੍ਰੀਤ ਇਆਲੀ ਨੇ ਲੁਧਿਆਣਾ ਨਗਰ ਨਿਗਮ ਦੀਆਂ ਹੱਦਾਂ ਵਧਾਉਣ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ

ਸਕੂਟਰ ‘ਤੇ ਜਾ ਰਹੇ ਨੌਜਵਾਨ ਦੀ ਗਰਦਨ ਚਾਈਨਾ ਡੋਰ ਨਾਲ ਕੱਟੀ ਗਈ: 12 ਟਾਂਕੇ ਲੱਗੇ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਕੀਤਾ ਪਾਸ

ਹਰਪਾਲ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ