ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——– ਬੀਸੀਸੀਆਈ ਨੇ ਸ਼ਾਹਰੁਖ ਖਾਨ ਦੀ ਆਈਪੀਐਲ ਟੀਮ, ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਬੰਗਲਾਦੇਸ਼ੀ ਖਿਡਾਰੀ ਮੁਸਤਫਿਜ਼ੁਰ ਰਹਿਮਾਨ ਨੂੰ ਟੀਮ ਤੋਂ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ ਵਿਰੁੱਧ ਚੱਲ ਰਹੀ ਹਿੰਸਾ ਕਾਰਨ ਉਸਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਬੀਸੀਸੀਆਈ ਨਨੇ ਇਹ ਹੁਕਮ ਜਾਰੀ ਕੀਤੇ ਹਨ।
ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਨੇ ਕਿਹਾ ਕਿ ਹਾਲ ਹੀ ਦੇ ਘਟਨਾਕ੍ਰਮ ਦੇ ਮੱਦੇਨਜ਼ਰ, ਬੋਰਡ ਨੇ ਕੇਕੇਆਰ ਨੂੰ ਮੁਸਤਫਿਜ਼ੁਰ ਰਹਿਮਾਨ ਨੂੰ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਹੈ। ਜੇਕਰ ਫਰੈਂਚਾਇਜ਼ੀ ਕਿਸੇ ਬਦਲਵੇਂ ਖਿਡਾਰੀ ਦੀ ਬੇਨਤੀ ਕਰਦੀ ਹੈ, ਤਾਂ ਉਹਨਾਂ ਨੂੰ ਇਜਾਜ਼ਤ ਦਿੱਤੀ ਜਾਵੇਗੀ।

ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਚੱਲ ਰਹੀ ਹਿੰਸਾ ਦੇ ਵਿਚਕਾਰ ਰਹਿਮਾਨ ਦੇ ਆਈਪੀਐਲ ਵਿੱਚ ਹਿੱਸਾ ਲੈਣ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿੱਥੇ ਪਿਛਲੇ 14 ਦਿਨਾਂ ਵਿੱਚ ਤਿੰਨ ਹਿੰਦੂ ਮਾਰੇ ਗਏ ਹਨ। ਆਈਪੀਐਲ 26 ਮਾਰਚ 2026 ਨੂੰ ਸ਼ੁਰੂ ਹੋਵੇਗਾ, ਲੀਗ ਦਾ ਆਖਰੀ ਮੈਚ 31 ਮਈ ਨੂੰ ਹੋਵੇਗਾ।