ਦਾ ਐਡੀਟਰ ਨਿਊਜ਼, ਜਲੰਧਰ ——– ਰੂਸ ਅਤੇ ਯੂਕਰੇਨ ‘ਚ ਜਲੰਧਰ ਦੇ ਇਕ ਨੌਜਵਾਨ ਦੀ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੋਰਾਇਆ ਦਾ ਰਹਿਣ ਵਾਲਾ 30 ਸਾਲਾ ਮਨਦੀਪ ਕੁਮਾਰ ਕੁਝ ਸਮੇਂ ਤੋਂ ਰੂਸ ਵਿੱਚ ਸੀ। ਉਹ ਟ੍ਰੈਵਲ ਏਜੰਟਾਂ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੂੰ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ ਸੀ। ਜਗਦੀਪ ਨੇ ਇਹ ਮਾਮਲਾ ਪੰਜਾਬ ਅਤੇ ਕੇਂਦਰ ਸਰਕਾਰਾਂ ਕੋਲ ਵੀ ਉਠਾਇਆ। ਹੁਣ ਮਨਦੀਪ ਦੀ ਰੂਸੀ ਫ਼ੌਜ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਰਸ਼ੀਆ ਤੋਂ ਮਨਦੀਪ ਦੀ ਲਾਸ਼ ਦੁਪਹਿਰ 1 ਵਜੇ ਰੂਸ ਤੋਂ ਭਾਰਤ ਪਹੁੰਚੀ। ਜਗਦੀਪ ਆਪਣੇ ਭਰਾ ਮਨਦੀਪ ਦੀ ਲਾਸ਼ ਲੈਣ ਲਈ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਿਆ। ਮਨਦੀਪ ਦੇ ਭਰਾ ਜਗਦੀਪ ਨੇ ਦੱਸਿਆ ਕਿ ਮਨਦੀਪ ਕਈ ਮਹੀਨਿਆਂ ਤੋਂ ਲਾਪਤਾ ਸੀ ਅਤੇ ਹੁਣ ਉਸ ਦੀ ਲਾਸ਼ ਭਾਰਤ ਲਿਆਂਦੀ ਗਈ ਹੈ। ਜਲਦੀ ਮਨਦੀਪ ਦੀ ਮ੍ਰਿਤਕ ਦੇਹ ਨੂੰ ਗੋਰਾਇਆ ਲਿਆਂਦਾ ਜਾਵੇਗਾ, ਜਿੱਥੇ ਉਸ ਦੇ ਪਿੰਡ ਵਿਚ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।