ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬੀ ਗਾਇਕ ਰੰਮੀ ਰੰਧਾਵਾ ਖਿਲਾਫ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਪੰਜਾਬ ਪੁਲਿਸ ਨੇ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਪਰਚਾ ਦਰਜ ਕਰ ਲਿਆ ਹੈ।
ਰੰਮੀ ਰੰਧਾਵਾ ਨੇ ਆਪਣੇ ਫੇਸਬੁੱਕ ਪੇਜ ‘ਤੇ ਹਥਿਆਰਾਂ ਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਸੀ। ਦੋਸ਼ ਹਨ ਕਿ ਇਸ ਵੀਡੀਓ ਵਿੱਚ ਗਾਇਕ ਹਥਿਆਰਾਂ ਦੀ ਪ੍ਰਦਰਸ਼ਨੀ ਕਰ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਜਾਂਚ ਸਹੀ ਪਾਏ ਜਾਣ ਤੋਂ ਬਾਅਦ ਪਰਚਾ ਦਰਜ ਕੀਤਾ ਗਿਆ।

ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਤਹਿਤ ਰੰਮੀ ਰੰਧਾਵਾ ਖਿਲਾਫ ਅਜਨਾਲਾ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਹਾਲਾਂਕਿ ਪਰਚਾ ਦਰਜ ਹੋਣ ਤੋਂ ਬਾਅਦ ਅਜੇ ਤੱਕ ਵੀ ਇਸ ਮਾਮਲੇ ਵਿੱਚ ਰੰਮੀ ਰੰਧਾਵਾ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਪੋਸਟ ਵਿੱਚ ਰੰਮੀ ਰੰਧਾਵਾ ਨੇ ਹਥਿਆਰਾਂ ਨਾਲ ਸਬੰਧਤ ਇੱਕ ਵੀਡੀਓ ਪੋਸਟ ਕੀਤੀ ਅਤੇ ਲਿਖਿਆ ਸੀ, “ਮੇਰੇ ਸੌਂਦਾ ਏ ਨਾਲ ਸਿਰਹਾਣੇ ਦੇ ਇੱਕ ਇਤਿਹਾਸ ਤੇ ਦੂਜਾ ਕਾਲ ਕੁੜੇ। ਰੰਮੀ ਰੰਧਾਵਾ ਨੇ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ ਕਿ ਸਰਦਾਰੀਆ ਮਿਲਦੀਆਂ ਸਿਰ ਦੇ ਕੇ ਸਰਦਾਰ ਕਹਾਉਣਾ ਸੌਖਾ ਨਹੀਂ।