ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤਾਂ ‘ਚ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈ-ਮੇਲ ਮਿਲੇ। ਦੱਸਣਯੋਗ ਹੈ ਕਿ ਹੁਣ ਤੱਕ ਫਿਰੋਜ਼ਪੁਰ, ਮੋਗਾ, ਰੂਪਨਗਰ, ਲੁਧਿਆਣਾ, ਫਰੀਦਕੋਟ, ਸ੍ਰੀ ਅਨੰਦਪੁਰ ਸਾਹਿਬ ਕੋਰਟ ਕੰਪਲੈਕਸ ਨੂੰ ਆਰ. ਡੀ. ਐਕਸ. ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।
ਫਿਰੋਜ਼ਪੁਰ, ਮੋਗਾ, ਰੂਪਨਗਰ, ਲੁਧਿਆਣਾ, ਫਰੀਦੋਕਟ, ਸ੍ਰੀ ਅਨੰਦਪੁਰ ਸਾਹਿਬ ਦੀਆਂ ਕੋਰਟ ਕੰਪਲੈਕਸਾਂ ਪੁਲਸ ਛਾਉਣੀ ਵਿਚ ਤਬਦੀਲ ਹੋ ਚੁੱਕੀਆਂ ਹਨ ਅਤੇ ਮੌਕੇ ‘ਤੇ ਖਾਲੀ ਕਰਵਾਇਆ ਗਿਆ। ਸੂਤਰਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਇਹ ਧਮਕੀ ਭਰਿਆ ਈਮੇਲ ਮਿਲੇ, ਜਿਸ ਕਾਰਨ ਅਦਾਲਤੀ ਕੰਪਲੈਕਸਾਂ ਨੂੰ ਖਾਲੀ ਕਰਵਾ ਲਿਆ ਗਿਆ।

ਹਾਲਾਂਕਿ, ਕੋਈ ਵੀ ਅਧਿਕਾਰੀ ਸਰੋਤ, ਈਮੇਲ ਕਿਸਨੇ ਭੇਜੀ, ਜਾਂ ਇਸ ਵਿੱਚ ਕੀ ਲਿਖਿਆ ਸੀ, ਇਸ ਬਾਰੇ ਟਿੱਪਣੀ ਕਰਨ ਲਈ ਤਿਆਰ ਨਹੀਂ ਹੈ। ਨਾ ਹੀ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਜਾਂਚ ਕਰ ਰਹੇ ਹਨ। ਸਾਵਧਾਨੀ ਵਜੋਂ, ਪਾਰਕਿੰਗ ਵਾਲੀ ਥਾਂਵਾਂ ਨੂੰ ਵੀ ਖਾਲੀ ਕਰਵਾਇਆ ਗਿਆ। ਪੁਲਿਸ ਮੌਕੇ ‘ਤੇ ਤਾਇਨਾਤ ਹੈ। ਕਈ ਪੁਲਿਸ ਟੀਮਾਂ ਅਦਾਲਤੀ ਕੰਪਲੈਕਸ਼ਾਂ ਦੀ ਜਾਂਚ ਕਰ ਰਹੀਆਂ ਹਨ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਅੱਜ ਹੀ ਹਿਮਾਚਲ ਹਾਈ ਕੋਰਟ ਨੂੰ ਵੀ ਇੱਕ ਧਮਕੀ ਭਰਿਆ ਈ-ਮੇਲ ਆਇਆ ਆਇਆ ਹੈ ਜਿਸ ‘ਚ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕੁੱਝ ਸਮਾਂ ਪਹਿਲਾਂ ਹੀ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।