328 ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

  • ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸਰੂਪਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ; ਅਕਾਲੀ ਦਲ ਕਾਰਨ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਵਿੱਚ ਅਸਫਲ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਲਈ ਪ੍ਰਬੰਧ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
  • ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮਾਘੀ ਦਾ ਵਿਸ਼ਾਲ ਇਕੱਠ ‘ਆਪ’ ਦੇ ਲੋਕ-ਪੱਖੀ ਸ਼ਾਸਨ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਰੈਲੀ ਵਿੱਚ ਭਾਰੀ ਇਕੱਠ ਸਾਬਤ ਕਰਦਾ ਹੈ ਕਿ ਲੋਕਾਂ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਮਨ ਬਣਾ ਲਿਆ ਹੈ: ਮਨੀਸ਼ ਸਿਸੋਦੀਆ

ਦਾ ਐਡੀਟਰ ਨਿਊਜ਼, ਸ੍ਰੀ ਮੁਕਤਸਰ ਸਾਹਿਬ —– ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ ‘ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

Banner Add

ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ “ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਦਾ ਸਨਮਾਨ ਕੀਤਾ ਹੈ ਅਤੇ ਹੁਣ ਅਸੀਂ ਸੂਬੇ ਦੀ ਹਰੇਕ ਔਰਤ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਸ਼ੁਰੂ ਕਰਾਂਗੇ। ਆਉਣ ਵਾਲੇ ਬਜਟ ਵਿੱਚ ਲੋੜੀਂਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ। ਇਹ ਸਰਕਾਰ ਸਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।’’

ਇਸ ਪਵਿੱਤਰ ਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਸਿੱਖ ਯੋਧਿਆਂ ਦੀ ਮਹਾਨ ਕੁਰਬਾਨੀ ਦੀ ਗਵਾਹ ਹੈ ਅਤੇ ਸਮੁੱਚੀ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕ ਇੱਥੇ ਸੂਬੇ ਭਰ ਤੋਂ ਇਕੱਠੇ ਹੋਏ ਹਨ ਅਤੇ ਇਸ ਇਕੱਠ ਦਾ ਹਿੱਸਾ ਬਣ ਕੇ ਖ਼ੁਦ ਨੂੰ ਸੁਭਾਗਾ ਮੰਨ ਰਹੇ ਹਨ। ਇਹ ਪਵਿੱਤਰ ਧਰਤੀ ਅਤੇ ਇੱਥੇ ਹੋਈਆਂ ਕੁਰਬਾਨੀਆਂ ਦੁਨੀਆ ਭਰ ਦੇ ਹਰ ਸਿੱਖ ਦੇ ਦਿਲ ਵਿੱਚ ਵਸਦੀਆਂ ਹਨ ਅਤੇ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀਆਂ ਹਨ।”

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਬੰਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕਮਜ਼ੋਰ ਯਾਦਦਾਸ਼ਤ ਤੋਂ ਪੀੜਤ ਹਨ ਅਤੇ ਚੋਣਾਂ ਤੋਂ ਬਾਅਦ ਪੰਜਾਬ ਨੂੰ ਲੁੱਟਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ “‘ਝਾੜੂ’, ਜੋ ਕਿ ‘ਆਪ’ ਦਾ ਪ੍ਰਤੀਕ ਹੈ, ਨੇ ਸਿਆਸੀ ਪ੍ਰਣਾਲੀ ਨੂੰ ਸਾਫ਼ ਕਰ ਦਿੱਤਾ ਹੈ ਅਤੇ ਇਸੇ ਕਰਕੇ ਰਵਾਇਤੀ ਪਾਰਟੀਆਂ ਹੈਰਾਨ ਹਨ। ਇਹ ਆਗੂ ਮੇਰੇ ‘ਤੇ ਸਿਰਫ਼ ਇਸ ਲਈ ਹਮਲਾ ਕਰ ਰਹੇ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਹਾਂ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ।’’

ਲੋਕਤੰਤਰ ਵਿੱਚ ਲੋਕ ਸਭ ਤੋਂ ਉੱਪਰ ਹੋਣ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਤਾ ਨੇ ਮੌਕਾਪ੍ਰਸਤ ਨੇਤਾਵਾਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਟਿੱਪਣੀ ਕੀਤੀ, ‘’ਇਸ ਰੈਲੀ ਵਿੱਚ ਭਾਰੀ ਇਕੱਠ ਲੋਕਾਂ ਦੇ ਸਰਕਾਰ ਅਤੇ ਇਸ ਦੀਆਂ ਨੀਤੀਆਂ ਪ੍ਰਤੀ ਪਿਆਰ ਅਤੇ ਸਨੇਹ ਨੂੰ ਦਰਸਾਉਂਦਾ ਹੈ। ਹੋਰ ਪਾਰਟੀਆਂ ਵੀ ਰੈਲੀਆਂ ਕਰ ਰਹੀਆਂ ਹਨ, ਪਰ ਸੁਖਬੀਰ ਬਾਦਲ ਦੀ ਰੈਲੀ ਹੁਣ ਤੱਕ ਖ਼ਤਮ ਹੋ ਚੁੱਕੀ ਹੋਵੇਗੀ ਕਿਉਂਕਿ ਸ਼ਾਇਦ ਹੀ ਕੋਈ ਉੱਥੇ ਗਿਆ ਹੋਵੇਗਾ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਵੱਲੋਂ ਕਿਰਾਏ ‘ਤੇ ਲਈਆਂ ਗਈਆਂ ਬੱਸਾਂ ਵਿੱਚ ਲਿਆਂਦੇ ਗਏ ਲੋਕ ਵੀ ‘ਆਪ’ ਰੈਲੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਸੂਬਾ ਸਰਕਾਰ ਨੂੰ ਬਦਨਾਮ ਕਰਨ ਲਈ ਹਨੇਰੇ ਵਿੱਚ ਹੱਥ ਮਾਰ ਰਹੀ ਹੈ ਅਤੇ ਸਰਕਾਰ ਦੇ ਲੋਕ-ਪੱਖੀ ਤੇ ਪੰਜਾਬ-ਪੱਖੀ ਸਟੈਂਡ ਤੋਂ ਈਰਖਾ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਕਿਸੇ ਵੀ ਕੀਮਤ ‘ਤੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।”

ਸ਼ਾਸਨ ਦੀਆਂ ਤਰਜੀਹਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਭੂਮਿਕਾ ਬੱਚਿਆਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਉਨ੍ਹਾਂ ਕਿਹਾ “ਮੇਰੇ ਵੱਲੋਂ ਦਸਤਖ਼ਤ ਕੀਤੀ ਗਈ ਹਰ ਫਾਈਲ ਦਾ ਉਦੇਸ਼ ਆਮ ਆਦਮੀ ਅਤੇ ਸੂਬੇ ਨੂੰ ਲਾਭ ਪਹੁੰਚਾਉਣਾ ਹੈ। 63,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸਾਡੀ ਸਰਕਾਰ ਵੱਲੋਂ ਲਿਆ ਗਿਆ ਹਰ ਫੈਸਲਾ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ‘ਤੇ ਕੇਂਦਰਿਤ ਹੈ।’’

ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ 10,000 ਤੋਂ ਵੱਧ ਨਵੇਂ ਪੁਲਿਸ ਕਰਮਚਾਰੀ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਹਾਇਤਾ ਲਈ ਕਈ ਜਨਤਕ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੇਲਾਂ ‘ਤੇ ਸਥਿਤ ਪਿੰਡਾਂ ਨੂੰ ਵੀ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ, ਜਿਸ ਨੂੰ ਵਿਰੋਧੀ ਨੇਤਾਵਾਂ ਨੇ ਕਦੇ ਵੀ ਤਰਜੀਹ ਨਹੀਂ ਦਿੱਤੀ। ਉਨ੍ਹਾਂ ਕਿਹਾ, “ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ 12 ਨੂੰ 5 ਨਾਲ ਗੁਣਾ ਕਰਨ ‘ਤੇ ਕੀ ਨਤੀਜਾ ਆਉਂਦਾ ਹੈ, ਉਹ ਸੱਤਾ ਵਿੱਚ ਆਉਣ ਦੇ ਦਿਨ-ਦਿਹਾੜੇ ਸੁਪਨੇ ਦੇਖ ਰਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ ਲੋਕ ਹੁਣ ਇੱਕ ਗਲਤ ਸਰਕਾਰ ਨੂੰ ਚੁਣ ਕੇ ਪਛਤਾ ਰਹੇ ਹਨ, ਜਿਸ ਨੇ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਲਏ ਗਏ ਲੋਕ-ਪੱਖੀ ਫੈਸਲਿਆਂ ਨੂੰ ਰੋਕ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀਆਂ ਨੁਕਸਦਾਰ ਨੀਤੀਆਂ ਕਾਰਨ ‘ਬ੍ਰੇਨ ਡਰੇਨ’ ਲਈ ਜ਼ਿੰਮੇਵਾਰ ਸਨ, ਪਰ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ‘ਰਿਵਰਸ ਮਾਈਗ੍ਰੇਸ਼ਨ’ (ਵਾਪਸੀ) ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਸੂਝਵਾਨ, ਬਹਾਦਰ ਅਤੇ ਮਿਹਨਤੀ ਲੋਕ ਇਨ੍ਹਾਂ ਆਗੂਆਂ ਦੇ ਦੋਹਰੇ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਪਹਿਲਾਂ ਨਕਾਰਿਆ ਜਾ ਚੁੱਕਾ ਹੈ। ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸਾਡੀ ਸਰਕਾਰ ਨੇ ਸਰਵਪੱਖੀ ਵਿਕਾਸ ਲਈ ਠੋਸ ਕਦਮ ਚੁੱਕੇ ਹਨ, ਜਿਸ ਵਿੱਚ ਸਿਹਤ, ਸਿੱਖਿਆ ਅਤੇ ਬਿਜਲੀ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਸ਼ਾਮਲ ਹਨ।”

ਬੁਨਿਆਦੀ ਢਾਂਚੇ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਕੰਮ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ। ਔਰਤਾਂ ਦੀ ਸਹਾਇਤਾ ਸਕੀਮ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਆਉਣ ਵਾਲੇ ਬਜਟ ਰਾਹੀਂ ਪੂਰਾ ਕੀਤਾ ਜਾਵੇਗਾ, ਜਿਵੇਂ ਕਿ ਹਰ ਵਾਅਦੇ ਨੂੰ ਨਿਭਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ (ਬਾਦਲ) ਦਾਅਵਾ ਕਰਦੇ ਹਨ ਕਿ ਸਾਰਾ ਵਿਕਾਸ ਉਨ੍ਹਾਂ ਦੇ ਰਾਜ ਦੌਰਾਨ ਹੋਇਆ, ਪਰ ਉਨ੍ਹਾਂ ਨੇ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਨ ਨਾਲ ਆਮ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਇਹ ਇੱਕ ਨਾ-ਮੁਆਫ਼ੀਯੋਗ ਗੁਨਾਹ ਹੈ। ਉਨ੍ਹਾਂ ਕਿਹਾ, “ਉਹ ਸਿੱਖ ਪੰਥ ਅਤੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨਾਲ ਮਿਲੇ ਹੋਏ ਹਨ।” ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਬੰਗਾ ਨੇੜੇ ਇੱਕ ਧਾਰਮਿਕ ਸਥਾਨ ਤੋਂ 169 ਸਰੂਪ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ 139 ਦਾ ਕੋਈ ਸਰਕਾਰੀ ਰਿਕਾਰਡ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਇਹ ਕੋਈ ਪ੍ਰਾਪਤੀ ਨਹੀਂ ਸਗੋਂ ਸਾਡਾ ਫ਼ਰਜ਼ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਸਰੂਪਾਂ ਦੀ ਛਪਾਈ ਕਰਵਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਸੰਸਥਾਵਾਂ ਅਕਾਲੀਆਂ ਕਾਰਨ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ, “ਇਹ ਆਗੂ ਅਜਿਹੇ ਗੁਨਾਹਾਂ ਲਈ ਮੁਆਫ਼ੀ ਦੇ ਹੱਕਦਾਰ ਨਹੀਂ ਹਨ।”

ਆਰਥਿਕ ਰਾਹਤ ਅਤੇ ਸਿਹਤ ਸੰਭਾਲ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ ਅਤੇ ਜਲਦੀ ਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਜਾਵੇਗੀ ਤਾਂ ਜੋ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਨਗਦੀ ਰਹਿਤ) ਇਲਾਜ ਦਿੱਤਾ ਜਾ ਸਕੇ।

ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਮਿਸਾਲੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ, “ਇਸ ਰੈਲੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਸਪੱਸ਼ਟ ਦਰਸਾਉਂਦੀ ਹੈ ਕਿ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ। ਇਸ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਹੋਈ ਹੈ ਅਤੇ ਲੋਕ ‘ਆਪ’ ਦੀਆਂ ਲਗਾਤਾਰ ਲੋਕ-ਪੱਖੀ ਪਹਿਲਕਦਮੀਆਂ ਕਾਰਨ ਇਸ ਨੂੰ ਮੁੜ ਚੁਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਬਲਜਿੰਦਰ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਵੀ ਹਾਜ਼ਰ ਸਨ।

Recent Posts

328 ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

ਕੈਨੇਡਾ ਵਿੱਚ ਪੰਜਾਬੀ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਕੈਂਟਰ ਨੇ ਬਾਈਕ ਸਵਾਰ ਨੂੰ ਕੁਚਲਿਆ: ਮੌਕੇ ‘ਤੇ ਹੀ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ: ਬਾਂਹ ਵਿੱਚ ਸੂਈ ਲੱਗੀ ਮਿਲੀ

ਘਰ ‘ਚ ਲੱਗੀ ਅੱਗ: ਪਿਓ-ਧੀ ਜ਼ਿੰਦਾ ਸੜੇ

ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ*

ਈਰਾਨ ‘ਚੋਂ ਭਾਰਤੀਆਂ ਨੂੰ ਤੁਰੰਤ ਨਿੱਕਲਣ ਲਈ MEA ਨੇ ਐਡਵਾਇਜ਼ਰੀ ਕੀਤੀ ਜਾਰੀ

ਦੂਜੇ ਵਨਡੇ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 285 ਦੌੜਾਂ ਦਾ ਟੀਚਾ ਦਿੱਤਾ

ਅੰਮ੍ਰਿਤਸਰ ‘ਚ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਥਾਈਲੈਂਡ ਵਿੱਚ ਟਰੇਨ ‘ਤੇ ਡਿੱਗੀ ਕਰੇਨ: 25 ਮੌਤਾਂ, 80 ਜ਼ਖਮੀ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਤੋਂ ਹੋਵੇਗੀ ਸ਼ੁਰੂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’: ਡਾ. ਬਲਜੀਤ ਕੌਰ

CM ਭਗਵੰਤ ਮਾਨ ਕੱਲ੍ਹ 15 ਜਨਵਰੀ ਨੂੰ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ, ਹੋਰ ਸਾਰੇ ਪ੍ਰੋਗਰਾਮ ਕੀਤੇ ਰੱਦ

IND vs NZ: ਨਿਊਜ਼ੀਲੈਂਡ ਨੇ ਜਿੱਤਿਆ ਟਾਸ: ਪੜ੍ਹੋ ਕੀ ਲਿਆ ਫੈਸਲਾ

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਪੰਜਾਬ ਦੇ ਮੁੱਖ ਮੰਤਰੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਨੂੰ ਲੈ ਖੜ੍ਹਾ ਹੋਇਆ ਵਿਵਾਦ

ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਵੇਰਵਾ

ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਐਮਨੈਸਟੀ ਸਕੀਮ-2025 ਵਿੱਚ 31 ਮਾਰਚ ਤੱਕ ਦਾ ਵਾਧਾ

14 ਜਨਵਰੀ ਨੂੰ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰ ਮੁਲਾਜ਼ਮ ਸਸਪੈਂਡ

ਦਿੱਲੀ ਦੇ ਸਾਬਕਾ CM ਦੇ ਵੀਡੀਓ ਨਾਲ ਛੇੜਛਾੜ ਕਰਨਾ ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM ਮਾਨ

*CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਿਊਜੀਲੈਂਡ ਵਿਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਭਗਵੰਤ ਮਾਨ

ਨਿਊਜ਼ੀਲੈਂਡ ‘ਚ ਦੂਜੀ ਵਾਰ ਹੋਇਆ ਨਗਰ ਕੀਰਤਨ

IND Vs NZ: ਭਾਰਤ ਨੂੰ ਮਿਲਿਆ 301 ਦੌੜਾਂ ਦਾ ਟੀਚਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

CM ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ: 4 ਦੀ ਮੌਤ

ਪੰਜਾਬ ਸਰਕਾਰ ਨੇ ਸਸਪੈਂਡ IPS ਅਫਸਰ ਨੂੰ ਕੀਤਾ ਬਹਾਲ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ SGPC ਨੇ ਲਿਆ ਸਖ਼ਤ ਨੋਟਿਸ

SC ਕਮਿਸ਼ਨ ਵੱਲੋਂ DDPO ਜਲੰਧਰ ਤਲਬ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਲਏ ਗਏ ਦੋ ਇਤਿਹਾਸਕ ਫੈਸਲੇ

‘ਯੁੱਧ ਨਸ਼ਿਆਂ ਵਿਰੁੱਧ’; ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਕਰੇਗੀ ਰੱਖਿਆ: ਹਰਜੋਤ ਬੈਂਸ

ਦਿੱਲੀ ਦੀ ਆਪ ਨੇਤਾ ‘ਆਤਿਸ਼ੀ’ ਵੀਡੀਓ ਮਾਮਲੇ ਵਿੱਚ ਜਲੰਧਰ ‘ਚ ਦਰਜ ਹੋਈ FIR

ਪੰਜਾਬ ਵਜ਼ਾਰਤ ਵੱਲੋਂ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਕੈਨੇਡੀਅਨ ਸਰਕਾਰ ਨੇ ਸੀਨੀਅਰ ਸਿਟੀਜ਼ਨਾਂ ਦੀ PR ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੰਜਾਬੀ ਵੀ ਹੋਣਗੇ ਪ੍ਰਭਾਵਿਤ

ਖਰੜ SDM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਪਰਿਵਾਰ ਵੱਲੋਂ ਸਵਿੱਫਟ ਗੱਡੀ ਭੇਟ

ਮਾਂ ਸਾਹਮਣੇ ਪੁੱਤ ਦੀ ਹੱਤਿਆ ਮਾਮਲਾ: ਪੁਲਿਸ ਨੇ ਕਤਲ ਦੀ ਸੁਲਝਾਈ ਗੁੱਥੀ

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਤਰਨਤਾਰਨ ਵਿੱਚ ਸਸਪੈਂਡ ਐਸਐਸਪੀ ਰਵਜੋਤ ਕੌਰ ਬਹਾਲ

ਪੰਜਾਬ ‘ਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ, ਵਿੱਢੀ ਜਾਵੇਗੀ ਜੰਗ: ਕੇਜਰੀਵਾਲ

SC ਕਮਿਸ਼ਨ ਵਲੋਂ ਰੂਪਨਗਰ ਦਾ SP ਤਲਬ, ਪੜ੍ਹੋ ਕੀ ਹੈ ਮਾਮਲਾ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਅੰਮ੍ਰਿਤਸਰ ਜ਼ਿਲ੍ਹੇ ਦੇ ਯੂਥ ਕਲੱਬਾਂ ਨੂੰ ਦਿੱਤੀਆਂ ਜਾਣਗੀਆਂ ਸਪੋਰਟਸ ਕਿੱਟਾਂ – ਸੁਖਵਿੰਦਰ ਬਿੰਦਰਾ

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ: ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ

ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

CM ਮਾਨ ਨੇ ਜਥੇਦਾਰ ਨੂੰ ਕੀਤੀ ਖਾਸ ਅਪੀਲ , ਪੜ੍ਹੋ ਕੀ ਕਿਹਾ ?

ਚਿੱਟੇ ਡਰੱਮ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼: ਕਤਲ ਤੋਂ ਬਾਅਦ ਲਾਸ਼ ਦੇ ਕੀਤੇ ਹੋਏ ਸੀ ਤਿੰਨ ਟੁਕੜੇ

ਫੇਰ ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਹਾਈ ਅਲਰਟ ‘ਤੇ: ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਫਿਰੋਜ਼ਪੁਰ ਵਿੱਚ ਸਲੂਨ ਮਾਲਕ ਨੇ ਆਪਣੇ ਪਰਿਵਾਰ ਦਾ ਕਤਲ ਕਰ ਕੀਤੀ ਖੁਦਕੁਸ਼ੀ

ਆਪ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦਾ ਮਾਮਲਾ: SGPC ਪ੍ਰਧਾਨ ਵੱਲੋਂ ਨਿੰਦਾ

ਅਬੋਹਰ ਰੇਲਵੇ ਸਟੇਸ਼ਨ ਤੋਂ ਇੱਕ ਗੁੰਮਸ਼ੁਦਾ ਬੱਚੀ ਮਿਲੀ: ਬੋਲਣ ਅਤੇ ਸੁਣਨ ਤੋਂ ਵੀ ਅਸਮਰਥ

ਐਸ.ਸੀ.ਕਮਿਸ਼ਨ ਵਲੋਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਮਿੱਥ ਕੇ ਕਤਲ ਦੀ ਘਟਨਾ ਨਾਕਾਮ: ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਪਿਸਤੌਲ ਸਮੇਤ ਕਾਬੂ

ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਮਾਨ ਸਰਕਾਰ ਨੇ ਦਹਾਕਿਆਂ ਪੁਰਾਣੇ ਪੈਟਰਨ ਨੂੰ ਤੋੜਿਆ, ਸਰਕਾਰੀ ਹਸਪਤਾਲ ਵਿੱਚ ਕੀਤਾ ਪਹਿਲਾ ਲਿਵਰ ਟਰਾਂਸਪਲਾਂਟ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਦਾ: ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ਇਜ਼ਰਾਈਲੀ ਵਿਦੇਸ਼ ਮੰਤਰੀ ਸੋਮਾਲੀਲੈਂਡ ਪਹੁੰਚੇ, ਮਾਨਤਾ ਤੋਂ ਬਾਅਦ ਇਹ ਪਹਿਲੀ ਫੇਰੀ

ਕੋਲੰਬੀਆ ਦੇ ਰਾਸ਼ਟਰਪਤੀ ਨੇ ਟਰੰਪ ਨੂੰ ਦਿੱਤੀ ਧਮਕੀ: ਕਿਹਾ, ‘ਜੇ ਹਿੰਮਤ ਹੈ, ਤਾਂ ਮੈਨੂੰ ਫੜ ਕੇ ਦਿਖਾਓ’

ਪੰਜਾਬੀ ਗਾਇਕ ਖਿਲਾਫ ਦਰਜ ਹੋਈ FIR, ਪੜ੍ਹੋ ਕੀ ਹੈ ਮਾਮਲਾ

ਪੰਜਾਬ ਦੇ ਸਕੂਲਾਂ ‘ਚ ਠੰਢ ਕਾਰਨ ਫੇਰ ਵਧੀਆਂ ਛੁੱਟੀਆਂ

ਬੰਗਲਾਦੇਸ਼ ‘ਚ ਇੱਕ ਹੋਰ ਹਿੰਦੂ ਨੌਜਵਾਨ ਦੀ ਮੌਤ: ਭੀੜ ਤੋਂ ਬਚਣ ਲਈ ਨਹਿਰ ਵਿੱਚ ਮਾਰੀ ਛਾਲ

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਅਲਰਟ ਜਾਰੀ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ

ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਬੈਂਸ

ਟਾਰਗੇਟ ਕਿਲਿੰਗ ਦੀ ਵਾਰਦਾਤ ਨਾਕਾਮ: ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ*

20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ – ਸ਼੍ਰੋਮਣੀ ਕਮੇਟੀ

ਵੱਡੀ ਖਬਰ: ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ — ਡਾ. ਬਲਜੀਤ ਕੌਰ

ਮੁੜ ਜੇਲ੍ਹ ਤੋਂ ਬਾਹਰ ਆਵੇਗਾ ਰਾਮ ਰਹੀਮ, ਫੇਰ ਮਿਲੀ ਪੈਰੋਲ

ਫਰੀਦਾਬਾਦ ਵਿੱਚ ਸੱਚਖੰਡ ਐਕਸਪ੍ਰੈਸ ਵਿੱਚ ਪੰਜਾਬ ਦੀ ਔਰਤ ਦੀ ਮੌਤ

ਸਾਬਕਾ DIG ਭੁੱਲਰ ਤੋਂ ਬਾਅਦ, ਵਿਚੋਲੇ ਨੇ ਵੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ

ਪੰਜਾਬ ‘ਚ ਜਲਦੀ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣੇਗਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਹੋਵੇਗਾ ਸ਼ੁਰੂ : ਤਰੁਨਪ੍ਰੀਤ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਰੂਸ-ਯੂਕਰੇਨ ਦੀ ਜੰਗ ‘ਚ ਪੰਜਾਬੀ ਮੁੰਡੇ ਦੀ ਮੌਤ

328 ਪਾਵਨ ਸਰੂਪਾਂ ਦੇ ਗੁੰਮ ਹੋਣ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਤੇਜ਼

KKR ਬੰਗਲਾਦੇਸ਼ੀ ਕ੍ਰਿਕਟਰ ਨੂੰ ਹਟਾਏ: BCCI ਨੇ ਨਿਰਦੇਸ਼ ਦਿੱਤਾ

ਪੰਜਾਬ ‘ਚ ਤੜਕੇ-ਤੜਕੇ ਵੱਡੀ ਵਾਰਦਾਤ: ਨੌਜਵਾਨ ਦਾ 16 ਗੋਲੀਆਂ ਮਾਰ ਕੇ ਕਤਲ

ਟਰੰਪ ਹਰ ਸੌਦੇ ਵਿੱਚ ਆਪਣੇ ਪਰਿਵਾਰ ਦਾ ਫਾਇਦਾ ਦੇਖਦਾ ਹੈ: ਅਮਰੀਕੀ ਅਖ਼ਬਾਰ ਦਾ ਦਾਅਵਾ