ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਾਹਮਣੇ ਮੁੱਖ ਮੰਤਰੀ ਕਰੀਬ 40 ਮਿੰਟ ਲਈ ਪੇਸ਼ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨਿਰਧਾਰਤ ਸਮੇਂ 12:00 ਵਜੇ ਤੋਂ ਪਹਿਲਾਂ ਸਵੇਰੇ 11:30 ਵਜੇ ਅਕਾਲ ਤਖ਼ਤ ਸਕੱਤਰੇਤ ਪਹੁੰਚ ਗਏ ਸਨ।
ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਮੱਥਾ ਟੇਕਿਆ ਤੇ ਅਕਾਲ ਤਖ਼ਤ ਸਕੱਤਰੇਤ ਲਈ ਰਵਾਨਾ ਹੋ ਗਏ। ਆਪਣੀ ਪੇਸ਼ੀ ਦੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਜਥੇਦਾਰ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਕੇ ਬੈਠੇ ਰਹੇ।

ਆਪਣੀ ਪੇਸ਼ੀ ਤੋਂ ਬਾਅਦ ਅਕਾਲ ਤਖ਼ਤ ਤੋਂ ਬਾਹਰ ਨਿਕਲਦੇ ਹੋਏ ਮੁੱਖ ਮੰਤਰੀ ਮਾਨ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਕੋਲ ਅਕਾਲ ਤਖ਼ਤ ਸਾਹਿਬ ਨੂੰ ਕਿਵੇਂ ਚੁਣੌਤੀ ਦੇ ਸਕਦੇ ਹਨ, ਉਹ ਸ਼ਰਧਾ ਨਾਲ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਝੁਕਾਉਂਦੇ ਹਨ, ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਨਾ ਹੀ ਮੇਰੇ ਕੋਲ ਹਿੰਮਤ ਹੈ ਨਾ ਹੀ ਮੇਰੀ ਔਕਾਤ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਲਿਖਤੀ ਰੂਪ ‘ਚ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ ਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ, ਉਹ ਮਨਜ਼ੂਰ ਹੋਵੇਗਾ।