ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ੀ ਭੁਗਤਣ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੀ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਮੰਨਿਆ ਹੈ ਕਿ ਉਨ੍ਹਾਂ ਨੂੰ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਗਿਆਨ ਨਹੀਂ ਹੈ।
ਪੇਸ਼ੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਤੀ ਰੂਪ ‘ਚ ਆਪਣਾ ਸਪੱਸ਼ਟੀਕਰਨ ਸੌਂਪਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਦਿੱਤੇ ਗਏ ਸਪਸ਼ੱਟੀਕਰਨ ਨੂੰ ਸਿੰਘ ਸਾਹਿਬਾਨ ਦੀ ਆਗਾਮੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ।

ਇਹ ਧਿਆਨ ਦੇਣ ਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 5 ਜਨਵਰੀ ਨੂੰ ਮੁੱਖ ਮੰਤਰੀ ਨੂੰ ਇੱਕ ਇਤਰਾਜ਼ਯੋਗ ਵੀਡੀਓ ਅਤੇ ਗੋਲਕ ਸਮੇਤ ਹੋਰ ਸਿੱਖ ਮੁੱਦਿਆਂ ‘ਤੇ ਦਿੱਤੇ ਗਏ ਬਿਆਨਾਂ ਦੇ ਸਬੰਧ ਵਿੱਚ ਤਲਬ ਕੀਤਾ ਸੀ। ਹਾਲਾਂਕਿ, ਕਿਉਂਕਿ ਮੁੱਖ ਮੰਤਰੀ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਉਹ ਅਕਾਲ ਤਖ਼ਤ ਦੇ ਫਾਸੀਲ ਦੀ ਬਜਾਏ ਸਕੱਤਰੇਤ ਵਿੱਚ ਪੇਸ਼ ਹੋਏ ਅਤੇ ਸਾਰੇ ਮੁੱਦਿਆਂ ਨੂੰ ਸਪੱਸ਼ਟ ਕੀਤਾ।