ਦਾ ਐਡੀਟਰ ਨਿਊਜ਼, ਗੁਰਦਾਸਪੁਰ ——- ਗੁਰਦਾਸਪੁਰ ਦੇ ਡੀ.ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਪਾਕਿਸਤਾਨ ਦੀ ਆਈ.ਐਸ.ਕੇ.ਪੀ. ਨਾਮ ਦੀ ਜਥੇਬੰਦੀ ਵਲੋਂ ਇਕ ਈਮੇਲ ਰਾਹੀਂ ਮਿਲੀ ਹੈ। ਜਿਸ ਤੋਂ ਬਾਅਦ ਜਾਣਕਾਰੀ ਮਿਲਣ ‘ਤੇ ਪੁਲਿਸ ਵਲੋਂ ਡੀ.ਸੀ. ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।
SP ਗੁਰਵਿੰਦਰ ਸਿੰਘ ਨੇ ਦੱਸਿਆ ਕਿ ਡੀਸੀ ਦਫ਼ਤਰ ਦੇ ਅਧਿਕਾਰਤ ਈਮੇਲ ‘ਤੇ ਇੱਕ ਈਮੇਲ ਪ੍ਰਾਪਤ ਹੋਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਕੰਪਲੈਕਸ ਵਿੱਚ ਤਿੰਨ ਬੰਬ ਲਗਾਏ ਗਏ ਸਨ। ਇਸ ਤੋਂ ਬਾਅਦ, ਐਸ ਐਸ ਪੀ ਗੁਰਦਾਸਪੁਰ ਆਦਿੱਤਿਆ ਦੇ ਨਿਰਦੇਸ਼ਾਂ ਹੇਠ ਪੂਰੀ ਜਾਂਚ ਕੀਤੀ ਗਈ, ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੁਲਿਸ ਦੇ ਸਟੇਟ ਸਾਈਬਰ ਸੈੱਲ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ। ਕੰਪਲੈਕਸ ਵਿੱਚ ਜਾਂਚ ਜਾਰੀ ਹੈ, ਅਤੇ ਸਭ ਕੁਝ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।