ਦਾ ਐਡੀਟਰ ਨਿਊਜ਼, ਮੋਹਾਲੀ ——- ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਜਾਣ ਦੀ ਜਾਣਕਾਰੀ ਹਾਸਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਿਹਤ ਵਿਗੜਨ ਮਗਰੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਬੀਜੇਪੀ ਪ੍ਰਧਾਨ ਨੂੰ ਛਾਤੀ ’ਚ ਦਰਦ ਦੇ ਕਾਰਨ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਟੀਮ ਵਲੋਂ ਚੈੱਕਅਪ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਪਿਛਲੇ ਸਾਲ ਵੀ ਅਬੋਹਰ ‘ਚ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ ਸੀ। ਰੈਲੀ ਨੂੰ ਸੰਬੋਧਨ ਕਰਦਿਆਂ ਆਪਣਾ ਭਾਸ਼ਣ ਖਤਮ ਕਰਦੇ ਹੀ ਉਨ੍ਹਾਂ ਨੂੰ ਚੱਕਰ ਆ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਟੇਜ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।