ਦਾ ਐਡੀਟਰ ਨਿਊਜ਼, ਲੁਧਿਆਣਾ ——— ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿਚ ਸਥਿਤ ਗ੍ਰੀਨ ਪਾਰਕ ਵਿਚ ਇਕ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦੀ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ, ਅੱਜ ਸਵੇਰੇ-ਸਵੇਰੇ ਪਾਰਕ ਵਿਚ ਲੋਕ ਰੋਜ਼ਾਨਾ ਦੀ ਤਰ੍ਹਾਂ ਸੈਰ ਕਰ ਰਹੇ ਸਨ। ਇਸੇ ਦੌਰਾਨ ਕੁਝ ਨੌਜਵਾਨ ਉੱਥੇ ਪਹੁੰਚੇ ਤੇ ਇਕ ਨੌਜਵਾਨ ‘ਤੇ ਗੋਲ਼ੀਆਂ ਚਲਾ ਦਿੱਤੀਆਂ।

ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਫ਼ਿਰ ਪੁਲਿਸ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿਚ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।