ਦਾ ਐਡੀਟਰ ਨਿਊਜ਼, ਰਾਏਪੁਰ —– ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ-20ਆਈ ਸੀਰੀਜ਼ ਦਾ ਦੂਜਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਿੱਚ ਦੋ ਬਦਲਾਅ ਕੀਤੇ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ। ਅਕਸ਼ਰ ਪਟੇਲ ਸੱਟ ਕਾਰਨ ਨਹੀਂ ਖੇਡ ਰਿਹਾ ਹੈ। ਹਰਸ਼ਿਤ ਰਾਣਾ ਅਤੇ ਕੁਲਦੀਪ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ।
ਨਿਊਜ਼ੀਲੈਂਡ ਨੇ ਤਿੰਨ ਬਦਲਾਅ ਕੀਤੇ ਹਨ। ਟਿਮ ਸੀਫਰਟ, ਜੇਮਸ ਫੋਕਸ ਅਤੇ ਮੈਟ ਹੈਨਰੀ ਵਾਪਸ ਆਏ ਹਨ। ਭਾਰਤ ਪੰਜ ਮੈਚਾਂ ਦੀ ਲੜੀ 1-0 ਨਾਲ ਅੱਗੇ ਹੈ।

ਪਲੇਇੰਗ ਇਲੈਵਨ ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਰਿੰਕੂ ਸਿੰਘ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ/ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਅਤੇ ਵਰੁਣ ਚੱਕਰਵਰਤੀ।
ਪਲੇਇੰਗ ਇਲੈਵਨ ਨਿਊਜ਼ੀਲੈਂਡ: ਮਿਸ਼ੇਲ ਸੈਂਟਨਰ (ਕਪਤਾਨ), ਟਿਮ ਰੌਬਿਨਸਨ, ਡੇਵੋਨ ਕੌਨਵੇ (ਵਿਕਟਕੀਪਰ), ਰਚਿਨ ਰਵਿੰਦਰ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਾਰਕ ਚੈਪਮੈਨ, ਕ੍ਰਿਸ਼ਚੀਅਨ ਕਲਾਰਕ, ਕਾਈਲ ਜੈਮੀਸਨ, ਈਸ਼ ਸੋਢੀ ਅਤੇ ਜੈਕਬ ਡਫੀ।