ਦਾ ਐਡੀਟਰ ਨਿਊਜ਼, ਅੰਮ੍ਰਿਤਸਰ —— ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਅਤੇ ਇੱਕ ਹੈਂਡ ਗ੍ਰੇਨੇਡ, ਆਧੁਨਿਕ ਪਿਸਤੌਲ ਅਤੇ ਗੋਲਾਬਾਰੂਦ ਬਰਾਮਦ ਕੀਤਾ ਗਿਆ ਹੈ।
ਇਸ ਕਾਰਵਾਈ ਨਾਲ ਇੱਕ ਸੁਰੱਖਿਆ ਠਿਕਾਣੇ ‘ਤੇ ਹੋਣ ਵਾਲੇ ਹਮਲੇ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਗਣਤੰਤਰ ਦਿਵਸ ਸਮਾਰੋਹਾਂ ਤੋਂ ਥੋੜ੍ਹਾ ਪਹਿਲਾਂ ਕੀਤੀ ਗਈ ਹੈ।

ਗ੍ਰਿਫ਼ਤਾਰ ਦੋਸ਼ੀ ਵਿਦੇਸ਼ੀ-ਅਧਾਰਤ ਹੈਂਡਲਰਾਂ—ਨਿਸ਼ਾਨ ਜੌਰੀਆਂ, ਅਦੇਸ਼ ਜਮਰਾਈ ਅਤੇ ਸਿੰਮਾ ਦਿਓਲ—ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।
ਪੁਲਿਸ ਥਾਣਾ SSOC, ਅੰਮ੍ਰਿਤਸਰ ਵਿਖੇ ਐਫ਼.ਆਈ.ਆਰ ਦਰਜ ਕੀਤੀ ਗਈ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਪੰਜਾਬ ਪੁਲਿਸ, ਪੰਜਾਬ ਭਰ ਵਿੱਚ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।